ਆਤਿਸ਼ ਗੁਪਤਾ
ਚੰਡੀਗੜ੍ਹ, 10 ਸਤੰਬਰ
ਕੇਂਦਰ ਦੇ ਖੇਤੀ ਆਰਡੀਨੈਂਸਾਂ ਦੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਅਤੇ ਆੜ੍ਹਤੀਆਂ ਵੱਲੋਂ ਹਰਿਆਣਾ ਦੇ ਕੁਰੂਕਸ਼ੇਤਰ ਨੇੜੇ ਪਿਪਲੀ ਵਿੱਚ ਸੂਬਾ ਪੱਧਰੀ ਧਰਨਾ ਪ੍ਰਦਰਸ਼ਨ ਕੀਤਾ। ਹਰਿਆਣਾ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰੋਕ ਲਿਆ ਤਾਂ ਜੋ ਉਹ ਪਿਪਲੀ ਨਾ ਪਹੁੰਚ ਸਕਣ। ਪੁਲੀਸ ਵੱਲੋਂ ਰੋਕਣ ’ਤੇ ਕਿਸਾਨਾਂ ਨੇ ਰੋਸ ਵਜੋਂ ਹਿਸਾਰ, ਸਿਰਸਾ, ਭਿਵਾਨੀ, ਜੀਂਦ ਸਮੇਤ ਹੋਰਨਾਂ ਜ਼ਿਲ੍ਹਿਆਂ ਵਿੱਚ ਹੀ ਖੇਤੀ ਆਰਡੀਨੈਂਸ ਖਿਲਾਫ਼ ਜ਼ਿਲ੍ਹਾ ਪੱਧਰ ‘ਤੇ ਧਰਨੇ ਦਿੱਤੇ।