ਚੰਡੀਗੜ੍ਹ, 9 ਫਰਵਰੀ
ਹਰਿਆਣਾ ਸਰਕਾਰ ਨੇ ਸੂਬੇ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਦੇ ਭਰਾ ਨਾਲ ਵਿਵਾਦ ਹੋਣ ਬਾਅਦ ਡੀਆਈਜੀ ਵਿਜੀਲੈਂਸ ਅਸ਼ੋਕ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਹਰਿਆਣਾ ਪੁਲੀਸ ਨੇ ਕਪਿਲ ਵਿੱਜ ਦੀ ਸ਼ਿਕਾਇਤ ਤੋਂ ਬਾਅਦ ਐਫਆਈਆਰ ਦਰਜ ਕੀਤੀ ਸੀ। ਉਨ੍ਹਾਂ ਡੀਆਈਜੀ ’ਤੇ ਹਮਲਾ ਕਰਨ ਤੇ ਧਮਕੀਆਂ ਦੇਣ ਦਾ ਦੋਸ਼ ਲਾਇਆ ਸੀ।-ਪੀਟੀਆਈ