ਪੱਤਰ ਪ੍ਰੇਰਕ
ਰਤੀਆ, 2 ਜੂਨ
ਅੰਗਹੀਣ ਅਧਿਕਾਰ ਮੰਚ ਹਰਿਆਣਾ ਦੀ ਜ਼ਿਲ੍ਹਾ ਕਮੇਟੀ ਦੇ ਮੈਂਬਰ ਜ਼ਿਲ੍ਹਾ ਸਕੱਤਰ ਸੁਰਿੰਦਰ ਕੁਮਾਰ ਦੀ ਅਗਵਾਈ ਵਿਚ ਅੰਗਹੀਣਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਵਿਧਾਇਕ ਲਛਮਣ ਨਾਪਾ ਨੂੰ ਮਿਲੇ ਅਤੇ ਅੰਗਹੀਣਾਂ ਦੀਆਂ ਸਮੱਸਿਆਵਾਂ ਬਾਰੇ ਮੰਗ ਪੱਤਰ ਸੌਂਪਿਆ। ਜ਼ਿਲ੍ਹਾ ਸਕੱਤਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ 100 ਪ੍ਰਤੀਸ਼ਤ ਅੰਗਹੀਣ ਪਤਨੀ ਨੂੰ ਮਿਲਣ ਵਾਲੀ ਪੈਨਸ਼ਨ ਲਗਭਗ ਪਿਛਲੇ 6 ਮਹੀਨੇ ਤੋਂ ਬੰਦ ਪਈ ਹੈ। ਜ਼ਿਆਦਾਤਰ ਅੰਗਹੀਣ ਹਰਿਆਣਾ ਸਰਕਾਰ ਤੋਂ ਮਿਲਣ ਵਾਲੀ ਪੈਨਸ਼ਨ ਨਾਲ ਹੀ ਆਪਣਾ ਗੁਜ਼ਾਰਾ ਕਰਦੇ ਹਨ ਅਤੇ ਪੈਨਸ਼ਨ ਬੰਦ ਹੋਣ ਨਾਲ ਉਹ ਆਰਥਿਕ ਸੰਕਟ ਵਿਚੋਂ ਲੰਘ ਰਹੇ ਹਨ। ਅੰਗਹੀਣਾਂ ਦੀ ਪੈਨਸ਼ਨ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨ, ਅੰਗਹੀਣਾਂ ਨੂੰ ਆਪਣਾ ਸਵੈ ਰੁਜ਼ਗਾਰ ਚਲਾਉਣ ਲਈ ਬਿਨਾਂ ਵਿਆਜ ਕਰਜ਼ਾ ਦਿਵਾਉਣ, ਪੜ੍ਹੇ ਲਿਖੇ ਅੰਗਹੀਣਾਂ ਨੂੰ ਰੁਜ਼ਗਾਰ ਦਿਵਾਉਣ ਅਤੇ ਬਹੁ ਉਦੇਸ਼ ਕੈਂਪ ਲਗਵਾਉਣ।