ਪੱਤਰ ਪ੍ਰੇਰਕ
ਰਤੀਆ, 31 ਮਈ
ਵਿਧਾਇਕ ਲਛਮਣ ਨਾਪਾ ਨੇ ਕੇਂਦਰ ਸਰਕਾਰ ਦੇ 7 ਸਾਲ ਪੂਰੇ ਹੋਣ ਸਬੰਧੀ ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਪਿੰਡ ਜੱਲੋਪੁਰ ਵਿੱਚ ਘਰ-ਘਰ ਜਾ ਕੇ ਫੇਸ ਮਾਸਕ ਤੇ ਸੈਨੇਟਾਈਜ਼ਰ ਵੰਡੇ। ਇਸ ਦੌਰਾਨ ਵਿਧਾਇਕ ਨੇ ਲੋਕਾਂ ਨੂੰ ਕੋਵਿ-19 ਮਹਾਮਾਰੀ ਤੋਂ ਬਚਾਓ ਬਾਰੇ ਜਾਗਰੂਕ ਕੀਤਾ। ਵਿਧਾਇਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਕਰੋਨਾ ਮਹਾਮਾਰੀ ਤੋਂ ਬਚਾਓ ਨੂੰ ਲੈ ਕੇ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਜ਼ਰੂਰ ਕਰਨ। ਇਸ ਦੌਰਾਨ ਉਨ੍ਹਾਂ ਨਾਲ ਬੂਥ ਪ੍ਰਧਾਨ ਕਸ਼ਮੀਰ ਚੰਦ ਵੀ ਹਾਜ਼ਰ ਸਨ। ਵਿਧਾਇਕ ਨੇ ਕਿਹਾ ਕਿ ਕੇਂਦਰ ਸਰਕਾਰ ਦੇ 7 ਸਾਲ ਪੂਰੇ ਹੋਣ ’ਤੇ ਕਰੋਨਾ ਮਹਾਮਾਰੀ ਦੌਰਾਨ ਇਸ ਵਾਰ ਜ਼ਿਲੇ ਭਰ ਵਿੱਚ ਕਰੋਨਾ ਮਹਾਮਾਰੀ ਤੋਂ ਬਚਾਓ ਲਈ ਨਾਗਰਿਕਾਂ ਨੂੰ ਮਾਸਕ, ਸੈਨੇਟਾਈਜ਼ਰ ਵੰਡੇ ਜਾ ਰਹੇ ਹਨ ਤੇ ਖੂਨਦਾਨ ਕੈਂਪ ਲਗਾਏ ਜਾ ਰਹੇ ਹਨ।