ਨਿੱਜੀ ਪੱਤਰ ਪ੍ਰੇਰਕ
ਸਿਰਸਾ, 9 ਮਾਰਚ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਛੇ ਥਾਵਾਂ ਉਤੇ ਕਾਨੂੰਨੀ ਜਾਗਰੂਕਤਾ ਕੈਂਪ ਲਾਏ ਗਏ, ਜਿਸ ਵਿੱਚ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ। ਜਾਗਰੂਕਤਾ ਕੈਂਪਾਂ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਤੇ ਚੀਫ ਜੁਡੀਸ਼ਲ ਮੈਜਿਸਟਰੇਟ ਅਨੁਰਾਧਾ ਨੇ ਸੰਬੋਧਨ ਕੀਤਾ। ਲਾਰਡ ਸ਼ਿਵਾ ਕਾਲਜ ’ਚ ਨਰਸਿੰਗ ਦੀਆਂ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਚੀਫ ਜੁਡੀਸ਼ਲ ਮੈਜੀਸਟਰੇਟ ਨੇ ਕਿਹਾ ਕਿ ਅੱਜ ਦੇ ਯੁਗ ’ਚ ਮਹਿਲਾ ਕਿਸੇ ਵੀ ਖੇਤਰ ’ਚ ਪਿੱਛੇ ਨਹੀਂ ਹੈ। ਇਸ ਦੌਰਾਨ ਪੈਨਲ ਐਡਵੋਕੇਟ ਬਲਬੀਰ ਕੌਰ ਗਾਂਧੀ ਨੇ ਔਰਤਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।