ਪ੍ਰਭੂ ਦਿਆਲ
ਸਿਰਸਾ, 28 ਜੁਲਾਈ
ਇਥੇ ਅੱਜ ਮੀਂਹ ਪੈਣ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ। ਮੀਂਹ ਪੈਣ ਮਗਰੋਂ ਜਿਥੇ ਕਿਸਾਨਾਂ ਦੇ ਚਿਹਰਿਆਂ ’ਤੇ ਰੌਣਕ ਆਈ ਹੈ ਉਥੇ ਹੀ ਸ਼ਹਿਰੀ ਖੇਤਰ ਵਿੱਚ ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕਿਸਾਨਾਂ ਨੇ ਦੱਸਿਆ ਹੈ ਕਿ ਮੀਂਹ ਝੋਨੇ ਦੀ ਫ਼ਸਲ ਲਈ ਕਾਫੀ ਫਾਇਦੇਮੰਦ ਹੈ। ਉਧਰ ਸ਼ਹਿਰੀ ਖੇਤਰ ’ਚੋਂ ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸੜਕਾਂ ’ਤੇ ਪਾਣੀ ਭਰ ਗਿਆ, ਜਿਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ’ਤੇ ਸਾਬਕਾ ਐੱਮਪੀ ਤੇ ਆਮ ਆਦਮੀ ਪਾਰਟੀ ਦੇ ਆਗੂ ਅਸ਼ੋਕ ਤੰਵਰ ਨੇ ਕਿਹਾ ਹੈ ਕਿ ਮੀਂਹ ਸਰਕਾਰ ਤੇ ਪ੍ਰਸ਼ਾਸਨਿਕ ਦਾਅਵਿਆਂ ਦੀ ਪੋਲ੍ਹ ਖੋਲ੍ਹ ਦਿੱਤੀ ਹੈ। ਬੱਸ ਅੱਡਾ ਤੇ ਸਰਕਾਰੀ ਮਹਿਲਾ ਕਾਲਜ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਨੇੜੇ ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਵਿਦਿਆਰਥਣਾਂ ਤੇ ਹੋਰ ਰਾਹੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।