ਨਿੱਜੀ ਪੱਤਰ ਪ੍ਰੇਰਕ
ਸਿਰਸਾ, 28 ਅਗਸਤ
ਸਕੂਲ ਕੇਡਰ ਲੈਕਚਰਾਰ ਐਸੋਸੀਏਸ਼ਨ ਦੇ ਸੂਬਾਈ ਪ੍ਰਧਾਨ ਗੁਰਦੀਪ ਸਿੰਘ ਸੈਣੀ ਨੇ ਕਿਹਾ ਕਿ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਸਕੀਮ ਤੋਂ ਘੱਟ ਕੁਝ ਨਹੀਂ ਚਾਹੀਦਾ। ਕਰਮਚਾਰੀ ਲਗਾਤਾਰ ਪੁਰਾਣੀ ਪੈਨਸ਼ਨ ਲਾਗੂ ਕਰਨ ਲਈ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਨੇ ਯੂਨੀਫਾਈਡ ਪੈਨਸ਼ਨ ਨੀਤੀ ਲਾਗੂ ਕਰਕੇ ਮੁਲਾਜ਼ਮਾਂ ਦੀ ਸਿਰਦਰਦੀ ਹੋਰ ਵਧਾ ਦਿੱਤੀ ਹੈ, ਜਿਸ ਦੀ ਐਸੋਸੀਏਸ਼ਨ ਸਖ਼ਤ ਸ਼ਬਦਾਂ ਨਿਖੇਧੀ ਕਰਦੀ ਹੈ। ਗੁਰਦੀਪ ਸੈਣੀ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਲਾਗੂ ਯੂਨੀਫਾਈਡ ਪੈਨਸ਼ਨ ਨੀਤੀ ਬੁਢਾਪੇ ਵਿੱਚ ਕਰਮਚਾਰੀਆਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਯਕੀਨੀ ਬਣਾਉਣ ਵਿੱਚ ਅਸਮਰਥ ਹੈ।