ਜਗਤਾਰ ਸਮਾਲਸਰ
ਏਲਨਾਬਾਦ, 23 ਅਗਸਤ
ਇਥੇ ਸੰਤਨਗਰ ਜਗਮਲੇਰਾ ਦੇ ਸਰਕਾਰੀ ਮਿਡਲ ਸਕੂਲ ਵਿੱਚ ਅਧਿਆਪਕ ਨਾ ਹੋਣ ਤੋਂ ਨਾਰਾਜ਼ ਨੌਜਵਾਨ ਭਾਰਤ ਸਭਾ ਦੀ ਅਗਵਾਈ ਵਿੱਚ ਅੱਜ ਪਿੰਡ ਦੇ ਲੋਕਾਂ ਵੱਲੋਂ ਸਕੂਲ ਦੇ ਗੇਟ ਅੱਗੇ ਵਿਖਾਵਾ ਕਰਕੇ ਮੋਦੀ ਅਤੇ ਖੱਟਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਨੌਜਵਾਨ ਭਾਰਤ ਸਭਾ ਦੇ ਆਗੂ ਅਮਨ ਹੁੰਦਲ ਨੇ ਆਖਿਆ ਕਿ ਸਕੂਲ ਵਿੱਚ 225 ਤੋਂ ਜ਼ਿਆਦਾ ਬੱਚੇ ਪੜ੍ਹਦੇ ਹਨ। ਇਸ ਵਿੱਚ 7 ਅਧਿਆਪਕਾਂ ਦੀਆਂ ਆਸਾਮੀਆਂ ਹਨ।
ਸਕੂਲ ਵਿੱਚ ਪਹਿਲਾਂ ਹੀ 4 ਅਧਿਆਪਕ ਹਨ, ਜਿਨ੍ਹਾਂ ਵਿੱਚੋਂ 2 ਦੇ ਆਨਲਾਈਨ ਤਬਾਦਲੇ ਹੋ ਚੁੱਕੇ ਹਨ ਅਤੇ ਬਾਕੀ ਦੇ ਦੋ ਵਿੱਚੋ ਵੀ ਇਕ ਦੀ ਸਾਲ ਬਾਅਦ ਸੇਵਾਮੁਕਤੀ ਹੈ। ਲੋਕਾਂ ਨੇ ਕਿਹਾ ਕਿ ਦੋਂ ਤੱਕ ਸਮੱਸਿਆ ਦਾ ਹੱਲ ਨਹੀਂ ਕੀਤਾ ਜਾਂਦਾ ਉਹ ਧਰਨਾ ਜਾਰੀ ਰੱਖਣਗੇ।