ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 21 ਅਕਤੂਬਰ
ਪਿੰਡ ਮੋਹੜੀ ਸਥਿਤ ਆਦੇਸ਼ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਪ੍ਰਧਾਨ ਮੰਤਰੀ ਔਸ਼ਧੀ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ, ਜਿਸ ਦਾ ਉਦਘਾਟਨ ਆਦੇਸ਼ ਗਰੁੱਪ ਦੇ ਚੇਅਰਮੈਨ ਡਾ. ਹਰਿੰਦਰ ਸਿੰਘ ਗਿੱਲ ਨੇ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਹਸਪਤਾਲ ਆਉਣ ਵਾਲੇ ਮਰੀਜ਼ਾਂ ਨੂੰ ਇਸ ਅਸ਼ੌਧੀ ਕੇਂਦਰ ਖਾਸਾ ਲਾਭ ਮਿਲੇਗਾ, ਕਿਉਂਕਿ ਅਸ਼ੌਧੀ ਕੇਂਦਰ ਵਿੱਚ ਮਰੀਜ਼ਾਂ ਨੂੰ ਘੱਟ ਕੀਮਤ ’ਤੇ ਦਵਾਈਆਂ ਮਿਲਣਗੀਆਂ। ਡਾ. ਗਿੱਲ ਨੇ ਕਿਹਾ ਕਿ ਆਦੇਸ਼ ਹਸਪਤਾਲ ਲੋਕਾਂ ਨੂੰ ਬਿਹਤਰ ਤੇ ਸਸਤੀਆਂ ਸੇਵਾਵਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਰੋਨਾ ਕਾਲ ਦੌਰਾਨ ਆਦੇਸ਼ ਹਸਪਤਾਲ ਦੇ ਡਾਕਟਰਾਂ ਤੇ ਸਟਾਫ ਨੇ ਅਹਿਮ ਭੂਮੀਕਾ ਨਿਭਾਈ ਹੈ, ਜਿਸ ਲਈ ਉਹ ਵਧਾਈ ਦੇ ਪਾਤਰ ਹਨ। ਪ੍ਰਧਾਨ ਮੰਤਰੀ ਅਸ਼ੌਧੀ ਕੇਂਦਰ ਦੇ ਮੁੱਖ ਦਫਤਰ ਵਿੱਚ ਪੁੱਜੇ ਓਮ ਪ੍ਰਕਾਸ਼ ਨੇ ਵੀ ਇਸ ਕੇਂਦਰ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ।