ਕੇਕੇ ਬਾਂਸਲ
ਰਤੀਆ, 22 ਨਵੰਬਰ
ਇਸ ਵਾਰ ਬਹੁਤ ਸਾਰੇ ਕਿਸਾਨ ਜਾਗਰੂਕ ਹੋ ਕੇ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਿਜਾਏ ਮਸ਼ੀਨਾਂ ਨਾਲ ਗੱਠਾਂ ਬਣਾ ਰਹੇ ਹਨ। ਕਿਉਂਕਿ ਸੂਬਾ ਸਰਕਾਰ ਵੱਲੋਂ ਇਸ ਕਾਰਜ ਲਈ ਕਿਸਾਨਾਂ ਨੂੰ ਖੇਤਾਂ ਅੰਦਰ ਮਸ਼ੀਨਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ। ਇਸ ਸਦਕਾ ਕਿਸਾਨ ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਵਾ ਰਹੇ ਹਨ। ਇਸ ਤੋਂ ਇਲਾਵਾ ਬਹੁਤ ਸਾਰੇ ਕਿਸਾਨਾਂ ਨੂੰ ਇਸ ਕਾਰਜ ਲਈ ਸਮੇਂ ਸਿਰ ਮਸ਼ੀਨਾਂ ਨਾ ਮਿਲਣ ਅਤੇ ਜ਼ਿਆਦਾ ਖਰਚੀਲਾ ਹੋਣ ਕਰਕੇ ਪਰਾਲੀ ਨੂੰ ਸਮੇਟਣ ਲਈ ਕਾਫੀ ਮੁਸ਼ਕਲਾਂ ਵੀ ਆ ਰਹੀਆਂ ਹਨ। ਸੂਬਾ ਸਰਕਾਰ ਦੀ ਸਖਤੀ ਕਾਰਨ ਕਿਸਾਨਾਂ ਵਿੱਚ ਕਾਫੀ ਜਾਗਰੂਕਤਾ ਦੇਖਣ ਲਈ ਮਿਲ ਰਹੀ ਹੈ। ਦਵਿੰਦਰ ਕੁਮਾਰ, ਦੇਸ ਰਾਜ , ਬਲਦੇਵ ਸਿੰਘ, ਬਾਬੂ ਰਾਮ , ਕੁੰਦਨ ਲਾਲ ਆਦਿ ਕਿਸਾਨਾਂ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਭਲੀ-ਭਾਂਤ ਪਤਾ ਹੈ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਖੇਤੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ ਅਤੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਪਰ ਸਮੇ ਸਿਰ ਇਹ ਮਸ਼ੀਨਾਂ ਨਹੀ ਉਪਲੱਬਧ ਹੋ ਰਹੀਆਂ। ਉਨ੍ਹਾਂ ਮੰਗ ਕੀਤੀ ਕਿ ਇਸ ਪ੍ਰਣਾਲੀ ਵਿੱਚ ਸੁਧਾਰ ਲਿਆਂਦਾ ਜਾਵੇ।