ਆਤਿਸ਼ ਗੁਪਤਾ
ਚੰਡੀਗੜ੍ਹ, 23 ਮਾਰਚ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਪਹਿਲੀ ਅਪਰੈਲ 2021 ਤੋਂ ਸੂਬੇ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਹੋਣ ਜਾ ਰਹੀ ਹੈ। ਇਸ ਦਾ ਭੁਗਤਾਨ 48 ਘੰਟੇ ਵਿੱਚ ਕੀਤਾ ਜਾਵੇਗਾ। ਜੇ ਕਿਸੇ ਦੇ ਭੁਗਤਾਨ ਵਿੱਚ ਦੇਰੀ ਹੁੰਦੀ ਹੈ ਤਾਂ ਕਿਸਾਨ ਨੂੰ 9 ਫ਼ੀਸਦ ਵਿਆਜ ਦੇ ਨਾਲ ਭੁਗਤਾਨ ਕੀਤਾ ਜਾਵੇਗਾ, ਜੋ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਸਿੱਧਾ ਜਾਵੇਗਾ। ਸ੍ਰੀ ਖੱਟਰ ਨੇ ਕਣਕ ਦੇ ਖ਼ਰੀਦ ਪ੍ਰਬੰਧਾਂ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਦੀ ਅਗਵਾਈ ਕਰਦਿਆਂ ਸਾਰੇ ਅਧਿਕਾਰੀਆਂ ਨੂੰ ਫ਼ਸਲਾਂ ਦੀ ਅਦਾਇਗੀ ਸਮੇਂ ਸਿਰ ਕਰਨ ਦੇ ਆਦੇਸ਼ ਦਿੱਤੇ ਹਨ। ਸੂਬਾ ਸਰਕਾਰ ਨੇ ਇਸ ਬਾਰੇ ਮੰਡੀਆਂ ਨੂੰ ਆਦੇਸ਼ ਜਾਰੀ ਕਰ ਦਿੱਤੇ ਹਨ।