ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 9 ਅਪਰੈਲ
ਕਿਸਾਨ ਅੰਦੋਲਨ ਦੌਰਾਨ ਆਪਣੀ ਜਾਨ ਗਵਾਉਣ ਤੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰ ਨੇ ਰਾਹਤ ਪਹੁੰਚਾਉਣ ਦਾ ਕੰਮ ਸ਼ੁਰੁੂ ਕੀਤਾ ਹੈ। ਕਿਸਾਨ ਸੰਗਠਨਾਂ ਤੇ ਮੁੱਖ ਮੰਤਰੀ ਦੇ ਵਿਚਕਾਰ ਬਣੀ ਸਹਿਮਤੀ ਨੂੰ ਹੁਣ ਸਰਕਾਰ ਧਰਾਤਲ ’ਤੇ ਲਿਆਉਣ ਲਈ ਜੁਟ ਗਈ ਹੈ। ਇਸੇ ਕੜੀ ਵਿੱਚ ਅੱਜ ਮੁਕਿਮਪੁਰ ਤੇ ਬੀੜ ਮਥਾਣਾ ਵਿੱਚ ਕਿਸਾਨ ਅੰਦੋਲਨ ਦੌਰਾਨ ਪ੍ਰਭਾਵਿਤ ਕਿਸਾਨਾਂ ਨੂੰ ਆਰਥਿਕ ਮਦਦ ਦੇਣ ਤੋਂ ਬਾਦ ਭਾਜਪਾ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਸੈਣੀ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਸੈਣੀ ਨੇ ਪਿੰਡ ਮੁਕਿਮਪੁਰ ਦੇ ਕਿਸਾਨ ਦੇ ਪੈਰਾਲਿਸਸ ਦਾ ਅਟੈਕ ਹੋਣ ’ਤੇ ਦੋ ਲਖ ਰੁਪਏ ਦੀ ਆਰਥਿਕ ਮਦਦ ਕੀਤੀ। ਇਸ ਦੇ ਨਾਲ ਹੀ ਬੀੜ ਮਥਾਣਾ ਦੇ ਕਿਸਾਨ ਦੀ ਵੀ ਦੋ ਲੱਖ ਰੁਪਏ ਦੀ ਆਰਥਿਕ ਮਦਦ ਸਰਕਾਰ ਵੱਲੋਂ ਦਿੱਤੀ ਗਈ ਹੈ।