ਪੱਤਰ ਪ੍ਰੇਰਕ
ਗੂਹਲਾ ਚੀਕਾ, 22 ਜੁਲਾਈ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਇੱਥੇ ਕਿਹਾ ਕਿ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਪਿਛਲੇ ਦਿਨੀਂ ਇਕ ਸਿੱਖ ਨੌਜਵਾਨ ਦੇ ਕਤਲ ਦੀ ਘਟਨਾ ਸਾਹਮਣੇ ਆਈ ਸੀ। ਜਥੇਦਾਰ ਦਾਦੂਵਾਲ ਨੇ ਕਿਹਾ ਕੇ ਜੇਲ੍ਹ ਵਿੱਚ ਵਾਪਰੀ ਇਸ ਘਟਨਾ ਦੀ ਸੱਚਾਈ ਜਾਨਣ ਲਈ ਬਠਿੰਡਾ ਜੇਲ੍ਹ ਵਿੱਚ ਪਹੁੰਚ ਕੀਤੀ ਪਰ ਜੇਲ ਸੁਪਰਡੈਂਟ ਨੇਗੀ ਨੇ ਪੀੜ੍ਹਤ ਨੌਜਵਾਨ ਨੂੰ ਮਿਲਾਉਣ ਅਤੇ ਖੁਦ ਵੀ ਮਿਲ ਕੇ ਜਾਣਕਾਰੀ ਦੇਣ ਤੋਂ ਜਵਾਬ ਦੇ ਦਿੱਤਾ। ਉਨ੍ਹਾਂ ਕਿਹਾ ਕਿ ਜੇਲ੍ਹ ਸੁਪਰਡੈਂਟ ਦੇ ਅੜੀਅਲ ਵਤੀਰੇ ਖ਼ਿਲਾਫ਼ 1 ਅਗਸਤ ਨੂੰ ਸਵੇਰੇ 11 ਵਜੇ ਬਠਿੰਡਾ ਦੀ ਜੇਲ੍ਹ ਦੇ ਗੇਟ ਉੱਪਰ ਸਿੱਖ ਜਥੇਬੰਦੀਆਂ ਸਿੱਖ ਸੰਗਤਾਂ ਵੱਲੋਂ ਰੋਸ ਮੁਜ਼ਾਹਰਾ ਕਰਦਿਆਂ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਧਰਨੇ ਵਿੱਚ ਪਹੁੰਚਣ ਦੀ ਅਪੀਲ ਕੀਤੀ।