ਪੱਤਰ ਪ੍ਰੇਰਕ
ਫਰੀਦਾਬਾਦ, 9 ਸਤੰਬਰ
ਜੇ.ਸੀ. ਬੋਸ ਯੂਨੀਵਰਸਿਟੀ ਆਫ਼ ਸਾਇੰਸ ਐਂਡ ਟੈਕਨਾਲੋਜੀ, ਵਾਈਐਮਸੀਏ, ਫਰੀਦਾਬਾਦ ਵੱਲੋਂ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਮੌਕੇ ਨੌਜਵਾਨਾਂ ਨੂੰ ਫਿਟਨੈੱਸ ਬਾਰੇ ਜਾਗਰੂਕ ਤੇ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ‘ਫਿਟ ਇੰਡੀਆ ਫਰੀਡਮ ਰਨ’ 2.0 ਕਰਵਾਈ ਗਈ। ਯੂਨੀਵਰਸਿਟੀ ਦੇ ਐੱਨਐੱਸਐੱਸ ਵਾਲੰਟੀਅਰਾਂ ਨੇ ਫਿਟ ਇੰਡੀਆ ਫਰੀਡਮ ਰਨ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ।
ਉਪ ਕੁਲਪਤੀ ਪ੍ਰੋ. ਦਿਨੇਸ਼ ਕੁਮਾਰ ਨੇ ਕੈਂਪਸ ਤੋਂ ਦੌੜ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਨੇ ਭਾਗੀਦਾਰਾਂ ਨੂੰ ਅਪੀਲ ਕੀਤੀ ਕਿ ਉਹ ਜੀਵਨ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨ ਲਈ ਤੰਦਰੁਸਤ ਰਹਿਣ ਅਤੇ ਇੱਕ ਮਜ਼ਬੂਤ ਰਾਸ਼ਟਰ ਦੇ ਨਿਰਮਾਣ ਵਿੱਚ ਸਹਾਇਤਾ ਕਰਨ। ਇਸ ਮੌਕੇ ਡਾਇਰੈਕਟਰ ਯੁਵਕ ਭਲਾਈ ਡਾ: ਪ੍ਰਦੀਪ ਦੀਮਾਰੀ ਨੇ ਵਿਦਿਆਰਥੀਆਂ ਨੂੰ ਬੋਸ ਦੇ ਬੁੱਤ ਦੇ ਸਾਹਮਣੇ ਰਾਸ਼ਟਰ ਨਿਰਮਾਣ ਲਈ ਸਿਹਤਮੰਦ ਅਤੇ ਸਰਗਰਮ ਨਾਗਰਿਕ ਬਣਨ ਦੀ ਸਹੁੰ ਚੁਕਾਈ।