ਪੱਤਰ ਪ੍ਰੇਰਕ
ਪੰਚਕੂਲਾ, 21 ਜੂਨ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਿਸਾਰ ਸਥਿਤ ਮਹਾਰਾਜਾ ਅਗਰਸੇਨ ਹਵਾਈ ਅੱਡੇ ਤੋਂ ਜਲਦੀ ਹੀ ਵੱਖ-ਵੱਖ ਸੂਬਿਆਂ ਲਈ ਉਡਾਨ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਹਵਾਈ ਅੱਡੇ ਦਾ ਉਦਘਾਟਨ ਕਰਨਗੇ। ਮੁੱਖ ਮੰਤਰੀ ਹਿਸਾਰ ਵਿੱਚ ਲਗਪਗ 544 ਕਰੋੜ ਰੁਪਏ ਦੀ ਲਾਗਤ ਨਾਲ ਮਹਾਰਾਜਾ ਅਗਰਸੇਨ ਹਵਾਈ ਅੱਡੇ ਦੇ ਪ੍ਰਾਜੈਕਟ ਸਮੇਤ ਹੋਰ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਤੇ ਉਦਘਾਟਨ ਕਰਨ ਮਗਰੋਂ ਸੰਬੋਧਨ ਕਰ ਰਹੇ ਸਨ। ਇਸ ਮੌਕੇ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਹਵਾਈ ਅੱਡੇ ਲਈ ਵਧਾਈ ਦਿੱਤੀ।