ਸ਼ਾਹਬਾਦ ਮਾਰਕੰਡਾ (ਸਤਨਾਮ ਸਿੰਘ): ਡਿਪਟੀ ਕਮਿਸ਼ਨਰ ਮੁਕੁਲ ਕੁਮਾਰ ਨੇ ਕਿਹਾ ਹੈ ਕਿ ਕਰੋਨਾ ਤੋਂ ਖ਼ੁਦ ਬਚੋ ਤੇ ਹੋਰ ਲੋਕਾਂ ਨੂੰ ਬਚਾਉਣ ਲਈ ਵੀ ਆਪਣਾ ਰੋਲ ਅਦਾ ਕਰੋ। ਹਰ ਨਾਗਰਿਕ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਆਪਣੇ ਪਰਿਵਾਰ ਤੇ ਹੋਰ ਨਾਗਰਿਕਾਂ ਨੂੰ ਬਚਾਉਣ ਵਿਚ ਸਹਿਯੋਗ ਦੇਵੇ। ਉਨ੍ਹਾਂ ਕਿਹਾ ਕਿ ਕਰੋਨਾ ਦੇ ਵਧ ਰਹੇ ਪ੍ਰਸਾਰ ਨੂੰ ਰੋਕਣ ਲਈ ਮਾਸਕ, ਸੈਨੀਟਾਈਜ਼ਰ, ਸਮਾਜਿਕ ਦੂਰੀ ਤੇ ਸਫ਼ਾਈ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਾਸਕ ਨਾ ਲਾਉਣ ਵਲਿਆਂ ਦੇ ਚਲਾਣ ਕੱਟੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਨੋ ਮਾਸਕ, ਨੋ ਵੈਕਸੀਨ ਦੇ ਬੋਰਡ ਲਾਏ ਜਾ ਚੁੱਕੇ ਹਨ। ਉਨਾਂ ਲੋਕਾਂ ਨੂੰ ਕਿਹਾ ਕਿ ਜਿਆਦਾ ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ਼ ਕਰਨ।