ਅੰਬਾਲਾ (ਰਤਨ ਸਿੰਘ ਢਿੱਲੋਂ):
ਹਰਿਆਣਾ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਨੇ ਚੋਣਾਂ ਵਿੱਚ ਉਨ੍ਹਾਂ ਦਾ ਨੁਕਸਾਨ ਕਰਨ ਲਈ ਵਿਕਾਸ ਕਾਰਜਾਂ ਨੂੰ ਰੋਕ ਦਿੱਤਾ ਸੀ, ਜੇ ਕੰਮ ਨਾ ਰੋਕਿਆ ਜਾਂਦਾ ਤਾਂ ਇਹ ਧਰਮਸ਼ਾਲਾਵਾਂ ਹੁਣ ਤੱਕ ਬਣ ਕੇ ਤਿਆਰ ਹੋ ਚੁੱਕੀਆਂ ਹੁੰਦੀਆਂ। ਸ੍ਰੀ ਵਿੱਜ ਅੱਜ ਅੰਬਾਲਾ ਦੇ ਕੱਲਰਹੇੜੀ ਪਿੰਡ ਦੀ ਧਰਮਸ਼ਾਲਾ ਦੇ ਨੀਂਹ ਪੱਥਰ ਸਮਾਗਮ ਵਿੱਚ ਹਾਜ਼ਰ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਅੱਜ ਅੰਬਾਲਾ ਛਾਉਣੀ ਦੇ ਵੱਖ-ਵੱਖ ਖੇਤਰਾਂ ਵਿੱਚ 1.65 ਕਰੋੜ ਰੁਪਏ ਦੀ ਲਾਗਤ ਨਾਲ ਪੰਜ ਕਮਿਊਨਿਟੀ ਸੈਂਟਰਾਂ ਅਤੇ ਧਰਮਸ਼ਾਲਾਵਾਂ ਦੇ ਨੀਂਹ ਪੱਥਰ ਰੱਖੇ।