ਪੱਤਰ ਪ੍ਰੇਰਕ
ਕਾਲਾਂਵਾਲੀ, 30 ਅਕਤੂਬਰ
ਹਰਿਆਣਾ ਦੇ ਕੈਬਨਿਟ ਮੰਤਰੀ ਚੌਧਰੀ ਰਣਜੀਤ ਸਿੰਘ ਚੌਟਾਲਾ ਦੇ ਪੁੱਤਰ ਗਗਨਦੀਪ ਚੌਟਾਲਾ ਦੀ ਜ਼ਿਲ੍ਹਾ ਪਰਿਸ਼ਦ ਲਈ ਨਾਮਜ਼ਦਗੀ ਰੱਦ ਕਰ ਦਿੱਤੀ ਗਈ ਹੈ| ਦਰਅਸਲ ਪੰਚਾਇਤੀ ਰਾਜ ਐਕਟ ਦੇ ਨਿਯਮਾਂ ਅਨੁਸਾਰ ਕਿਸੇ ਵੀ ਉਮੀਦਵਾਰ ਲਈ ਪਿੰਡ ਵਿੱਚ ਵੋਟ ਹੋਣੀ ਬਹੁਤ ਜ਼ਰੂਰੀ ਹੈ ਪਰ ਗਗਨਦੀਪ ਚੌਟਾਲਾ ਦੀ ਵੋਟ ਸਿਰਸਾ ਸ਼ਹਿਰ ਵਿੱਚ ਹੋਣ ਕਾਰਨ ਉਨ੍ਹਾਂ ਦੀ ਜ਼ਿਲ੍ਹਾ ਪਰਿਸ਼ਦ ਨਾਮਜ਼ਦਗੀ ਰੱਦ ਹੋ ਗਈ ਹੈ| ਗਗਨਦੀਪ ਚੌਟਾਲਾ ਦੇ ਪਿਤਾ ਅਤੇ ਕੈਬਨਿਟ ਮੰਤਰੀ ਚੌਧਰੀ ਰਣਜੀਤ ਸਿੰਘ ਚੌਟਾਲਾ ਨੇ ਮੀਡੀਆ ਨੂੰ ਇਹ ਜਾਣਕਾਰੀ ਦਿੱਤੀ ਹੈ|