ਨਿੱਜੀ ਪੱਤਰ ਪ੍ਰੇਰਕ
ਸਿਰਸਾ, 4 ਨਵੰਬਰ
ਇਥੋਂ ਦੀ ਰੇਲਵੇ ਕਾਲੋਨੀ ਵਾਸੀ ਇਕ ਮੁਟਿਆਰ ਨੇ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖੁਦਕੁਸ਼ੀ ਕਰ ਲਈ। ਪੁਲੀਸ ਨੇ ਧਾਰਾ 174 ਤਹਿਤ ਕਾਰਵਾਈ ਕਰਕੇ ਪੋਸਟਮਾਰਟਮ ਮਗਰੋਂ ਮ੍ਰਿਤਕਾ ਦੀ ਦੇਹ ਵਾਰਸਾਂ ਨੂੰ ਸੌਂਪ ਦਿੱਤੀ ਹੈ। ਜਾਣਕਾਰੀ ਅਨੁਸਾਰ ਰੇਲਵੇ ਕਾਲੋਨੀ ਰਹਿੰਦੀ ਮਾਰਿਆ ਨਾਂ ਦੀ ਮੁਟਿਆਰ ਨੇ ਆਪਣੇ ਘਰ ’ਚ ਫਾਹਾ ਲੇੈ ਕੇ ਖੁਦਕੁਸ਼ੀ ਕਰ ਲਈ। ਪੁਲੀਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਲੜਕੀ ਦੇ ਮਾਪਿਆਂ ਨੇ ਦੱਸਿਆ ਕਿ ਲੜਕੀ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਪ੍ਰੇਸ਼ਾਨ ਸੀ ਅਤੇ ਇਸੇ ਕਾਰਨ ਉਸ ਨੇ ਖੁਦਕੁਸ਼ੀ ਕਰ ਲਈ।