ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਅਗਸਤ
ਹਰਿਆਣਾ ਦੇ ਖੇਤੀਬਾੜੀ ਮੰਤਰੀ ਜੈ ਪ੍ਰਕਾਸ਼ ਦਲਾਲ ਨੂੰ ਕਰੋਨਾ ਹੋ ਗਿਆ ਹੈ। ਸ੍ਰੀ ਦਲਾਲ ਨੇ ਆਪਣੇ ਅਧਿਕਾਰਤ ਫੇਸਬੁੱਕ ਪੇਜ ਉੱਤੇ ਪੋਸਟ ਵਿੱਚ ਕਿਹਾ ਕਿ ਉਨ੍ਹਾਂ ਨੇ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕਰ ਲਿਆ ਹੈ। ਉਨ੍ਹਾਂ ਦਾ ਪਹਿਲਾ ਟੈਸਟ ਨੈਗੇਟਿਵ ਆਇਆ ਸੀ ਤੇ ਹੁਣ ਦੂਜਾ ਟੈਸਟ ਪਾਜ਼ੇਟਿਵ ਆਇਆ ਹੈ। ਉਨ੍ਹਾਂ ਅਪੀਲ ਕੀਤੀ ਕਿ ਜਿਹੜ ਲੋਕਾਂ ਦਾ ਬੀਤੇ ਦਿਨਾਂ ਦੌਰਾਨ ਉਨ੍ਹਾਂ ਨਾਲ ਸੰਪਕਰ ਰਿਹਾ ਹੈ ਉਹ ਆਪਣਾ ਕਰੋਨਾ ਟੈਸਟ ਕਰਵਾਉਣ ਤੇ ਇਕਾਂਤਵਾਸ ਹੋ ਜਾਣ। ਸ੍ਰੀ ਦਲਾਲ ਤੋਂ ਇਲਾਵਾ ਹੁਣ ਤੱਕ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਸਪੀਕਰ ਗਿਆਨ ਚੰਦ ਗੁਪਤਾ ਅਤੇ ਤਿੰਨ ਵਿਧਾਇਕਾਂ ਨੂੰ ਕਰੋਨਾ ਦੀ ਪੁਸ਼ਟੀ ਹੋ ਚੁੱਕੀ ਹੈ।