ਚੰਡੀਗੜ੍ਹ(ਟਨਸ): ਹਰਿਆਣਾ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀਏ) ਵਿੱਚ ਤਿੰਨ ਫ਼ੀਸਦ ਦਾ ਵਾਧਾ ਕਰ ਦਿੱਤਾ ਹੈ। ਪਹਿਲਾਂ ਮਹਿੰਗਾਈ ਭੱਤਾ 50 ਫ਼ੀਸਦ ਦਿੱਤਾ ਜਾਂਦਾ ਸੀ, ਜਿਸ ਨੂੰ ਵਧਾ ਕੇ 53 ਫ਼ੀਸਦ ਕਰ ਦਿੱਤਾ ਹੈ। ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਜਾਰੀ ਹੁਕਮਾਂ ਮੁਤਾਬਕ ਵਧਿਆ ਮਹਿੰਗਾਈ ਭੱਤਾ ਪਹਿਲੀ ਜੁਲਾਈ 2024 ਤੋਂ ਲਾਗੂ ਹੋਵੇਗਾ, ਜਿਸ ਦਾ ਭੁਗਤਾਨ ਅਕਤੂਬਰ ਮਹੀਨੇ ਦੀ ਤਨਖਾਹ ਨਾਲ ਕੀਤਾ ਜਾਵੇਗਾ। ਇਹੀ ਨਹੀਂ ਸੂਬਾ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਨੂੰ ਤਨਖਾਹ ਤੇ ਸੇਵਾ ਮੁਕਤ ਮੁਲਾਜ਼ਮਾਂ ਨੂੰ ਪੈਨਸ਼ਨ ਦੀਵਾਲੀ ਤੋਂ ਪਹਿਲਾਂ ਜਾਰੀ ਕਰਨ ਦਾ ਫੈਸਲਾ ਕੀਤਾ ਹੈ।