ਨਵੀਂ ਦਿੱਲੀ (ਪੱਤਰ ਪ੍ਰੇਰਕ):
ਆਮ ਆਦਮੀ ਪਾਰਟੀ ਵੱਲੋਂ ਅੱਜ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਹਿਮ ਸਟਾਰ ਪ੍ਰਚਾਰਕ ਬਣਾਇਆ ਗਿਆ ਹੈ। ਸਾਬਕਾ ਮੰਤਰੀ ਸਤਿੰਦਰ ਜੈਨ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਹਨ, ਜੋ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਾਮਲੇ ਵਿੱਚ ਜੇਲ੍ਹ ਵਿੱਚ ਹਨ।‘ਆਪ’ ਆਗੂਆਂ ਵਿੱਚ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਤੋਂ ਇਲਾਵਾ ਮੰਤਰੀਆਂ ਵਿਚ ਚੇਤਨ ਸਿੰਘ ਜੌੜਾਮਾਜਰਾ, ਹਰਜੋਤ ਸਿੰਘ ਬੈਂਸ, ਅਮਨ ਅਰੋੜਾ, ਬ੍ਰਹਮ ਸ਼ੰਕਰ ਜਿੰਪਾ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਹਰਭਜਨ ਸਿੰਘ ਈਟੀਓ ਆਦਿ ਆਗੂ ਸ਼ਾਮਲ ਹਨ।