ਕੇ.ਕੇ ਬਾਂਸਲ
ਰਤੀਆ, 13 ਮਾਰਚ
ਕਾਂਗਰਸੀ ਸੰਸਦ ਮੈਂਬਰ ਦੀਪਿੰਦਰ ਹੁੱਡਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਹੋਰ ਪਾਰਟੀਆਂ ਨਾਲ ਮਿਲ ਕੇ ਹਰਿਆਣਾ ਸਰਕਾਰ ਦੇ ਖ਼ਿਲਾਫ਼ ਬੇਭਰੋਸਗੀ ਦਾ ਮਤਾ ਲਿਆ ਕੇ ਜਲਦੀ ਹੀ ਸਰਕਾਰ ਨੂੰ ਚਲਦਾ ਕਰੇਗੀ। ਉਹ ਪਿੰਡ ਮੱਲਵਾਲਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬੇ ਦੀ ਸਰਕਾਰ ਹਰ ਮੋਰਚੇ ’ਤੇ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੇ ਚਲਦੇ ਦਿੱਲੀ ਹੱਦ ’ਤੇ ਸੈਂਕੜੇ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ ਪ੍ਰੰਤੂ ਸਰਕਾਰ ਉਸਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਉਨ੍ਹਾਂ ਕਿਹਾ ਕਿ ਕੇਂਦਰ ਆਪਣਾ ਅੜੀਅਲ ਰਵੱਈਆ ਛੱਡ ਕੇ ਖੇਤੀ ਕਾਨੂੰਨ ਰੱਦ ਕਰੇ। ਉਨ੍ਹਾਂ ਕਿਹਾ ਕਿ ਸੂਬੇ ਦੀ ਜਨਤਾ ਦਾ ਵਿਸ਼ਵਾਸ ਕੇਂਦਰ ਅਤੇ ਸੂਬੇ ਦੀ ਸਰਕਾਰ ਤੋਂ ਉੱਠ ਚੁੱਕਿਆ ਹੈ। ਉਨਾਂ ਜੇਜੇਪੀ ਦੇ ਵਰ੍ਹਦਿਆਂ ਕਿਹਾ ਕਿ ਲੋਕਾਂ ਨੇ ਚੋਣਾਂ ਦੌਰਾਨ ਭਾਜਪਾ ਦੇ ਖ਼ਿਲਾਫ਼ ਵੋਟ ਦੇ ਕੇ ਜੇਜੇਪੀ ਦੇ ਵਿਧਾਇਕਾਂ ਨੂੰ ਜਿਤਾਇਆ ਸੀ ਪ੍ਰੰਤੂ ਉਨ੍ਹਾਂ ਲੋਕਾਂ ਨਾਲ ਵਿਸ਼ਵਾਸਘਾਤ ਕਰਦਿਆਂ ਸੱਤਾ ਪ੍ਰਾਪਤੀ ਲਈ ਭਾਜਪਾ ਨਾਲ ਹੱਥ ਮਿਲਾਇਆ। ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਵਿੱਚ ਪਹਿਲਾਂ ਹੀ ਭਾਜਪਾ ਨੂੰ ਸਮਰਥਨ ਦੇ ਰਹੀ ਅਕਾਲੀ ਦਲ ਨੇ ਖੇਤੀ ਕਾਨੂੰਨ ਦੇ ਖ਼ਿਲਾਫ਼ ਆਪਣਾ ਸਮਰਥਨ ਵਾਪਸ ਲਿਆ, ਉੱਥੇ ਜੇਜੇਪੀ ਸੱਤਾ ’ਤੇ ਚਲਦਿਆ ਸਮਰਥਨ ਵਾਪਸ ਨਹੀਂ ਲੈ ਰਹੀ।
ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਮਰਨ ਵਾਲੇ ਹਰਿਆਣਾ ਦੇ ਹਰ ਕਿਸਾਨ ਨੂੰ 2 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ ਅਤੇ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣਦਿਆਂ ਹੀ ਇਨ੍ਹਾਂ ਕਿਸਾਨਾਂ ਨੂੰ ਸ਼ਹੀਦ ਦਾ ਦਰਜਾ ਦੇ ਕੇ ਪੂਰੀਆਂ ਸੁਵਿਧਾਵਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਸਾਬਕਾ ਵਿਧਾਇਕ ਜਰਨੈਲ ਸਿੰਘ, ਭਰਤ ਸਿੰਘ ਬਹਿਣੀਪਾਲ, ਐਡਵੋਕੇਟ ਬਲਜੀਤ ਸਿੰਘ ਬੱਬਲ, ਜਰਨੈਲ ਸਿੰਘ ਮੱਲਵਾਲਾ, ਹਰਚਰਨ ਸਿੰਘ ਧਾਲੀਵਾਲ, ਸੁਰੇਸ਼ ਕੁਮਾਰ ਅਤੇ ਬਲਵਿੰਦਰ ਸਿੰਘ ਖੋਖਰ ਵੀ ਹਾਜ਼ਰ ਸਨ।
‘ਕੇਂਦਰ ਅੜੀਅਲ ਰਵੱਈਆ ਛੱਡ ਕੇ ਖੇਤੀ ਕਾਨੂੰਨ ਰੱਦ ਕਰੇ’
ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬੇ ਦੀ ਸਰਕਾਰ ਹਰ ਮੋਰਚੇ ’ਤੇ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੇ ਚਲਦੇ ਦਿੱਲੀ ਹੱਦ ’ਤੇ ਸੈਂਕੜੇ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ ਪ੍ਰੰਤੂ ਸਰਕਾਰ ਉਸਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਉਨ੍ਹਾਂ ਕਿਹਾ ਕਿ ਕੇਂਦਰ ਆਪਣਾ ਅੜੀਅਲ ਰਵੱਈਆ ਛੱਡ ਕੇ ਖੇਤੀ ਕਾਨੂੰਨ ਰੱਦ ਕਰੇ।