ਦਿਨੇਸ਼ ਭਾਰਦਵਾਜ
ਚੰਡੀਗੜ੍ਹ, 30 ਮਈ
ਹਰਿਆਣਾ ਸਰਕਾਰ ਨੇ ਨਗਰ ਨਿਗਮ, ਨਗਰ ਕੌਂਸਲ ਦੀ ਜ਼ਮੀਨ ਵਿਚ ਕਿਰਾਏਦਾਰਾਂ ਤੇ ਲੀਜ਼ਧਾਰਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਨ੍ਹਾਂ ਜ਼ਮੀਨਾਂ ’ਤੇ ਸਾਲਾਂ ਤੋਂ ਕਬਜ਼ਾ ਕਰ ਕੇ ਬੈਠੇ ਲੋਕਾਂ ਨੂੰ ਹੁਣ ਮਾਲਕਾਨਾ ਹੱਕ ਮਿਲੇਗਾ। ਇਹ ਫੈਸਲਾ ਬੀਤੇ ਦਿਨੀਂ ਸੂਬੇ ਦੀ ਮੰਤਰੀ ਮੰਡਲ ਦੀ ਮੀਟਿੰਗ ਵਿਚ ਹੋਇਆ ਸੀ ਜਿਸ ਲਈ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ। ਇਨ੍ਹਾਂ ਮਕਾਨਾਂ ਤੇ ਦੁਕਾਨਾਂ ਦੇ ਕਿਰਾਏਦਾਰਾਂ ਨੂੰ ਸਰਕਾਰ ਕਲੈਕਟਰ ਰੇਟ ਵਿਚ 20 ਤੋਂ 50 ਫੀਸਦੀ ਤਕ ਛੋਟ ਦੇਵੇਗੀ।