ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਜੂਨ
ਹਰਿਆਣਾ ਵਿੱਚ ਬਲੈਕ ਫੰਗਸ ਦੇ ਮਰੀਜ਼ਾਂ ਦੀ ਗਿਣਤੀ 927 ਹੋ ਗਈ ਹੈ ਜਿਨ੍ਹਾਂ ਵਿੱਚੋਂ 118 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਹੈ।ਇਹ ਜਾਣਕਾਰੀ ਸਿਹਤ ਵਿਭਾਗ ਦੇ ਸੂਤਰਾਂ ਨੇ ਦਿੱਤੀ ਹੈ। ਸਿਹਤ ਵਿਭਾਗ ਅਨੁਸਾਰ ਸੂਬੇ ਵਿੱਚ ਬਲੈਕ ਫੰਗਸ ਦੇ 75 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ ਸੂਬੇ ਵਿੱਚ 734 ਮਰੀਜ਼ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰੂਗ੍ਰਾਮ ਵਿੱਚ 242, ਰੋਹਤਕ ਵਿੱਚ 214 ਅਤੇ ਹਿਸਾਰ ਵਿੱਚ 211 ਬਲੈਕ ਫੰਗਸ ਦੇ ਆਏ ਹਨ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਸੂਬੇ ਦੇ ਮੈਡੀਕਲ ਕਾਲਜਾਂ ਵਿੱਚ ਬਲੈਕ ਫੰਗਸ ਦੇ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਜਿਸ ਲਈ ਹਰੇਕ ਕਾਲਜ ਵਿੱਚ 20-20 ਬੈੱਡਾਂ ਦਾ ਵਾਰਡ ਤਿਆਰ ਕੀਤਾ ਸੀ ਤੇ ਹੁਣ ਗਿਣਤੀ ਵਧਾ ਕੇ 75-75 ਕਰ ਦਿੱਤੀ ਹੈ। ਜਦਕਿ ਅਗਾਮੀ ਸਮੇਂ ਵਿੱਚ ਨਿੱਜੀ ਅਤੇ ਸਰਕਾਰੀ ਹਸਪਤਾਲਾਂ ਵਿੱਚ ਬਲੈਕ ਫੰਗਸ ਦੇ ਮਰੀਜ਼ਾਂ ਦਾ ਇਲਾਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਲੈਕ ਫੰਗਸ ਦੇ ਮਰੀਜ਼ਾਂ ਨੂੰ ਦਵਾਈ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।