ਚੰਡੀਗੜ੍ਹ, 22 ਦਸੰਬਰ
ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿੱਜ ਨੇ ਕਿਹਾ ਹੈ ਜਿਨ੍ਹਾਂ ਲੋਕਾਂ ਨੇ ਕਰੋਨਾ ਵੈਕਸੀਨ ਦਾ ਦੂਜਾ ਡੋਜ਼ ਨਹੀਂ ਲਗਵਾਇਆ, ਉਨ੍ਹਾਂ ਨੂੰ ਪਹਿਲੀ ਜਨਵਰੀ ਤੋਂ ਜਨਤਕ ਥਾਵਾਂ ਜਿਵੇਂ ਰੈਸਤਰਾਂ, ਮਾਲਜ਼, ਬੈਂਕਾਂ ਤੇ ਦਫਤਰਾਂ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਹਰਿਆਣਾ ਵਿਧਾਨ ਸਭਾ ਵਿੱਚ ਦੱਸਿਆ ਕਿ ਕਰੋਨਾ ਦੇ ਨਵੇਂ ਸਰੂਪ ਓਮੀਕਰੋਨ ਤੋਂ ਵਿਸ਼ਵ ਸਿਹਤ ਸੰਸਥਾ ਸਣੇ ਪੂਰਾ ਵਿਸ਼ਵ ਚਿੰਤਤ ਹੈ। ਉਨ੍ਹਾਂ ਕਿਹਾ ਕਿ ਮਾਸਕਨਾ ਪਹਿਨਣ ਵਾਲਿਆਂ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ। -ਆਈਏਐੱਨਐੱਸ