ਪੱਤਰ ਪ੍ਰੇਰਕ
ਰਤੀਆ, 20 ਅਪਰੈਲ
ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਨਾਲ-ਨਾਲ ਖੇਡਾਂ, ਸਿੱਖਿਆ, ਸੜਕ ਅਤੇ ਹੋਰ ਮੁੱਢਲੀਆਂ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਇਆ ਜਾ ਰਿਹਾ ਹੈ। ਇਹ ਗੱਲ ਸਿਰਸਾ ਤੋਂ ਲੋਕ ਸਭਾ ਮੈਂਬਰ ਸੁਨੀਤਾ ਦੁੱਗਲ ਨੇ ਨਾਗਪੁਰ ਅਤੇ ਅਲੀਕਾ ਵਿਚ ਸਿਹਤ ਕੈਂਪਾਂ ਦਾ ਉਦਘਾਟਨ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਸਿਹਤ ਵਿਵਸਥਾ ਨੂੰ ਮਜ਼ਬੂਤ ਬਣਾਉਣ ਅਤੇ ਲੋਕਾਂ ਨੂੰ ਜਲਦੀ ਇਲਾਜ ਮਿਲਣ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਸਿਹਤ ਮੇਲੇ ਵਿਚ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਕੀਤੀਆਂ ਵਿਵਸਥਾਵਾਂ ਦਾ ਜਾਇਜ਼ਾ ਲਿਆ। ਸੰਸਦ ਮੈਂਬਰ ਨੇ ਮੌਕੇ ’ਤੇ ਹੀ ਡਾਕਟਰਾਂ ਨੂੰ ਬਿਹਤਰ ਇਲਾਜ ਕਰਨ ਦੇ ਨਿਰਦੇਸ਼ ਦਿੱਤੇ।