ਪ੍ਰਭੂ ਦਿਆਲ
ਸਿਰਸਾ, 24 ਅਕਤੂਬਰ
ਇਥੇ ਲੰਘੀ ਦੇਰ ਰਾਤ ਆਏ ਤੇਜ਼ ਝੱਖੜ ਤੇ ਮੀਂਹ ਨਾਲ ਝੋਨੇ ਦੀ ਫ਼ਸਲ ਨੂੰ ਭਾਰੀ ਨੁਕਸਾਨ ਪੁੱਜਾ ਹੈ। ਕਈ ਥਾਈਂ ਝੋਨੇ ਦੀ ਪੱਕੀ ਫ਼ਸਲ ਧਰਤੀ ’ਤੇ ਵਿਛ ਗਈ ਹੈ ਤੇ ਖੇਤਾਂ ’ਚ ਪਾਣੀ ਭਰ ਗਿਆ ਹੈ। ਮੰਡੀਆਂ ਵਿੱਚ ਖੁਲ੍ਹੇ ਆਸਮਾਨ ਹੇਠ ਪਿਆ ਝੋਨਾ ਵੀ ਭਿੱਜ ਗਿਆ ਹੈ। ਵਾਢੀ ਦਾ ਕੰਮ ਰੁੱਕ ਗਿਆ ਹੈ। ਕਿਸਾਨਾਂ ਨੇ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ।
ਵੱਖ-ਵੱਖ ਪਿੰਡਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਲੰਘੀ ਦੇਰ ਰਾਤ ਤੇਜ਼ ਝੱਖੜ ਨਾਲ ਮੀਂਹ ਪੈਣ ਕਾਰਨ ਝੋਨੇ ਦੀ ਫ਼ਸਲ ਨੂੰ ਭਾਰੀ ਨੁਕਸਾਨ ਪੁੱਜਾ ਹੈ। ਕਿਸਾਨਾਂ ਨੇ ਦੱਸਿਆ ਹੈ ਕਿ ਤੇਜ਼ ਝੱਖੜ ਕਾਰਨ ਜਿਥੇ ਝੋਨੇ ਦੀ ਫ਼ਸਲ ਧਰਤੀ ’ਤੇ ਵਿਛ ਗਈ ਹੈ ਉਥੇ ਹੀ ਪੱਕੀ ਫ਼ਸਲ ਵਿੱਚ ਪਾਣੀ ਭਰ ਗਿਆ ਹੈ ਜਿਸ ਕਾਰਨ ਕਈ ਦਿਨ ਵਾਢੀ ਦਾ ਕੰਮ ਪੱਛੜ ਗਿਆ ਹੈ। ਉਧਰ ਮੰਡੀਆਂ ਵਿੱਚ ਖੁੱਲ੍ਹੇ ਆਸਮਾਨ ਹੇਠ ਪਿਆ ਝੋਨਾ ਤੇ ਭਰੀਆਂ ਬੋਰੀਆਂ ਵੀ ਭਿੱਜ ਗਈਆਂ ਹਨ। ਮੀਂਹ ਕਾਰਨ ਸਰ੍ਹੋਂ ਦੀ ਬੀਜਾਈ ਦੇ ਕੰਮ ਨੂੰ ਵੀ ਪ੍ਰਭਾਵਿਤ ਕੀਤਾ ਹੈ। ਨਰਮੇ ਦੀ ਫ਼ਸਲ ’ਤੇ ਵੀ ਇਸ ਦਾ ਅਸਰ ਪਿਆ ਹੈ। ਕਿਸਾਨਾਂ ਨੇ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ।
ਕੈਪਸ਼ਨ: ਪਿੰਡ ਬਾਜੇਕਾਂ ਨੇੜੇ ਝੱਖੜ ਕਾਰਨ ਧਰਤੀ ’ਤੇ ਵਿਛੇ ਝੋਨੇ ਦੀ ਫ਼ਸਲ।