ਨਿੱਜੀ ਪੱਤਰ ਪ੍ਰੇਰਕ
ਸਿਰਸਾ, 18 ਜੂਨ
ਪੁਲੀਸ ਦੀ ਸਾਈਬਰ ਕ੍ਰਾਈਮ ਟੀਮ ਨੇ ਇੱਕ ਮਹਿਲਾ ਤੋਂ 65 ਲੱਖ ਰੁਪਏ ਠੱਗਣ ਵਾਲੇ ਮੁੱਖ ਮੁਲਜ਼ਮ ਪਤੀ-ਪਤਨੀ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਜ਼ਿਲ੍ਹਾ ਪੁਲੀਸ ਮੁਖੀ ਵਿਕਰਾਂਤ ਭੂਸ਼ਣ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਸੁਮਿਤ ਕੁਮਾਰ ਵਾਸੀ ਕਰਾਵਲ ਨਗਰ ਦਿੱਲੀ ਅਤੇ ਤਾਨੀਆ ਪਤਨੀ ਸੁਮਿਤ ਕੁਮਾਰ ਵਾਸੀ ਅੰਬੇਡਕਰ ਨਗਰ ਦਿੱਲੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਕਬਜ਼ੇ ’ਚੋਂ ਪੁਲੀਸ ਨੇ ਚਾਰ ਮੋਬਾਈਲ ਫੋਨ ਬਰਾਮਦ ਕੀਤੇ ਹਨ। ਐੱਸਪੀ ਨੇ ਦੱਸਿਆ ਕਿ ਇਸ ਘਟਨਾ ਵਿੱਚ ਸ਼ਾਮਲ ਪੰਜ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਤੋਂ ਧੋਖਾਧੜੀ ਦੀ ਰਕਮ ਬਰਾਮਦ ਕੀਤੀ ਜਾਵੇਗੀ।