ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 9 ਅਕਤੂਬਰ
ਇੱਥੋਂ ਦੇ ਮਾਤ ਭੂਮੀ ਸਿੱਖਿਆ ਮੰਦਰ ਵਿੱਚ ਭਾਰਤੀ ਹਵਾਈ ਸੈਨਾ ਦਿਵਸ ਮਨਾਇਆ ਗਿਆ। ਮਾਤ ਭੂਮੀ ਸਿੱਖਿਆ ਮੰਦਰ ਦੇ ਵਿਦਿਆਰਥੀਆਂ ਨੇ ਭਾਰਤ ਮਾਤਾ ਦੀ ਤਸਵੀਰ ਅੱਗੇ ਮੱਥਾ ਟੇਕਿਆ ਤੇ ਦੇਸ਼ ’ਤੇ ਜਾਨ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਸਬੰਧਤ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਮਾਤ ਭੂਮੀ ਸੇਵਾ ਮਿਸ਼ਨ ਦੇ ਸੰਸਥਾਪਕ ਡਾ. ਪ੍ਰਕਾਸ਼ ਮਿਸ਼ਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਭਾਰਤੀ ਹਵਾਈ ਸੈਨਾ ਨੇ ਕੁੱਲ ਪੰਜ ਜੰਗਾਂ ਲੜੀਆਂ ਹਨ, ਜਿਨਾਂ ’ਚ ਚਾਰ ਪਾਕਿਸਤਾਨ ਨਾਲ ਤੇ ਇਕ ਚੀਨ ਨਾਲ ਸੀ, ਇਨ੍ਹਾਂ ਜੰਗਾਂ ਵਿੱਚ ਭਾਰਤੀ ਹਵਾਈ ਸੈਨਾ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਸ਼ਹੀਦਾਂ ਤੋਂ ਪ੍ਰੇਰਨਾ ਲੈ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ।