ਨਿੱਜੀ ਪੱਤਰ ਪ੍ਰੇਰਕ
ਸਿਰਸਾ, 11 ਜੂਨ
ਇਥੋਂ ਦੀ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਐਡੀਟੋਰੀਅਮ ਹਾਲ ’ਚ ਪੁਲੀਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਤਿੰਨ ਨਵੇਂ ਕਾਨੂੰਨਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਜ਼ਿਲ੍ਹੇ ਦੇ ਥਾਣਾ ਇੰਚਾਰਜਾਂ ਤੋਂ ਇਲਾਵਾ ਹੋਰ ਕਈ ਪੁਲੀਸ ਅਧਿਕਾਰੀ ਮੌਜੂਦ ਸਨ। ਜ਼ਿਲ੍ਹਾ ਪੁਲੀਸ ਮੁਖੀ ਵਿਕਰਾਂਤ ਭੂਸ਼ਣ ਨੇ ਦੱਸਿਆ ਕਿ 1 ਜੁਲਾਈ 2024 ਤੋਂ ਦੇਸ਼ ਭਰ ਵਿੱਚ ਤਿੰਨ ਨਵੇਂ ਕਾਨੂੰਨ ਲਾਗੂ ਕੀਤੇ ਜਾ ਰਹੇ ਹਨ। ਇਨ੍ਹਾਂ ਨਵੇਂ ਕਾਨੂੰਨਾਂ ਬਾਰੇ ਪੁਲੀਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਲਗਾਤਾਰ ਸੈਮੀਨਾਰ ਕਰਕੇ ਜਾਣਕਾਰੀ ਤੇ ਸਿਖਲਾਈ ਦਿੱਤੀ ਜਾ ਰਹੀ ਹੈ। ਪੁਲੀਸ ਸੁਪਰਡੈਂਟ ਨੇ ਦੱਸਿਆ ਕਿ ਇੰਡੀਅਨ ਪੀਨਲ ਕੋਡ, ਇੰਡੀਅਨ ਕ੍ਰਿਮੀਨਲ ਪ੍ਰੋਸੀਜ਼ਰ ਕੋਡ ਅਤੇ ਐਵੀਡੈਂਸ ਐਕਟ ਦੀ ਥਾਂ ਤਿੰਨ ਨਵੇਂ ਕਾਨੂੰਨ ਇੰਡੀਅਨ ਜਸਟਿਸ ਕੋਡ, ਇੰਡੀਅਨ ਸਿਵਲ ਡਿਫੈਂਸ ਕੋਡ ਅਤੇ ਇੰਡੀਅਨ ਐਵੀਡੈਂਸ ਐਕਟ ਲਾਗੂ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਾਰੇ ਪੁਲੀਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਸ ਬਾਰੇ ਸਿਖਲਾਈ ਦਿੱਤੀ ਜਾ ਰਹੀ ਹੈ ਕਿ ਨਵੇਂ ਕਾਨੂੰਨ ਪੁਰਾਣੇ ਕਾਨੂੰਨਾਂ ਨਾਲੋਂ ਕਿਵੇਂ ਵੱਖਰੇ ਹਨ। ਉਨ੍ਹਾਂ ਦੱਸਿਆ ਕਿ ਨਵੇਂ ਕਾਨੂੰਨਾਂ ਤਹਿਤ ਅਪਰਾਧ ਦੇ ਦਾਇਰੇ ਵਿੱਚ ਕਿਹੜੇ ਐਕਟ ਸ਼ਾਮਲ ਕੀਤੇ ਗਏ ਹਨ ਅਤੇ ਪੁਲੀਸ ਅਪਰਾਧ ਦੀ ਜਾਂਚ ਕਿਵੇਂ ਕਰੇਗੀ, ਜਿਸ ਬਾਰੇ ਜਾਣਕਾਰੀ ਦਿੱਤੀ ਗਈ ਹੈ।