ਨਿੱਜੀ ਪੱਤਰ ਪ੍ਰੇਰਕ
ਸਿਰਸਾ, 31 ਮਈ
ਲੋਕ ਸਭਾ ਹਲਕੇ ਸਿਰਸਾ ਦੇ ਚੋਣ ਅਧਿਕਾਰੀ ਆਰਕੇ ਸਿੰਘ ਨੇ ਅੱਜ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਵਿੱਚ ਜ਼ਿਲ੍ਹੇ ਦੀਆਂ ਪੰਜਾਂ ਵਿਧਾਨ ਸਭਾ ਲਕਿਆਂ ਦੇ ਬਣੇ ਸਟਰੌਂਗ ਰੂਮਾਂ ਦਾ ਅਚਨਚੇਤ ਨਿਰੀਖਣ ਕੀਤਾ। ਉਨ੍ਹਾਂ ਵੋਟਾਂ ਦੀ ਗਿਣਤੀ ਦੀਆਂ ਤਿਆਰੀਆਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਲਈ ਅਤੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ। ਜ਼ਿਲ੍ਹਾ ਚੋਣ ਅਧਿਕਾਰੀ ਆਰਕੇ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੋਟਾਂ ਦੀ ਗਿਣਤੀ ਵਿੱਚ ਲੱਗੇ ਸਮੂਹ ਏਆਰਓਜ਼ ਅਤੇ ਅਧਿਕਾਰੀਆਂ ਨੂੰ ਲੋਕ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਸਬੰਧੀ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਵੋਟਾਂ ਦੀ ਗਿਣਤੀ ਦਾ ਕੰਮ ਗਿਣਤੀ ਕੇਂਦਰਾਂ ਵਿੱਚ 4 ਜੂਨ ਨੂੰ ਨਿਰਧਾਰਿਤ ਸਮੇਂ ’ਤੇ ਸਵੇਰੇ ਸ਼ੁਰੂ ਹੋ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੋਣ ਡਿਊਟੀ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।