ਚੰਡੀਗੜ੍ਹ, 14 ਫਰਵਰੀ
ਪੰਜਾਬ ਨੇ ਸ਼ੰਭੂ ਸਰਹੱਦ ’ਤੇ ਆਪਣੇ ਖੇਤਰ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ’ਤੇ ਹਰਿਆਣਾ ਵੱਲੋਂ ਅੱਥਰੂ ਗੈਸ ਦੇ ਗੋਲੇ ਛੱਡਣ ਲਈ ਡਰੋਨ ਦੀ ਵਰਤੋਂ ਕਰਨ ’ਤੇ ਇਤਰਾਜ਼ ਜਤਾਇਆ ਹੈ। ਪਟਿਆਲਾ ਦੇ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅੰਬਾਲਾ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ਼ੰਭੂ ਸਰਹੱਦ ‘ਤੇ ਪੰਜਾਬ ਦੇ ਅੰਦਰ ਆਪਣੇ ਡਰੋਨ ਨਾ ਭੇਜਣ ਲਈ ਕਿਹਾ ਹੈ। ਹਰਿਆਣਾ ਪੁਲੀਸ ਨੇ ਮੰਗਲਵਾਰ ਨੂੰ ਵੱਖ-ਵੱਖ ਮੰਗਾਂ ਨੂੰ ਲੈ ਕੇ ਕੇਂਦਰ ‘ਤੇ ਦਬਾਅ ਬਣਾਉਣ ਲਈ ਦਿੱਲੀ ਵੱਲ ਮਾਰਚ ਕਰਦੇ ਹੋਏ ਬੈਰੀਕੇਡਾਂ ਨੂੰ ਤੋੜਨ ਦੀ ਕੋਸ਼ਿਸ਼ ਕਰਨ ਵਾਲੇ ਕਿਸਾਨਾਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡਣ ਲਈ ਡਰੋਨ ਤਾਇਨਾਤ ਕੀਤਾ ਸੀ।