ਪੱਤਰ ਪ੍ਰੇਰਕ
ਫਰੀਦਾਬਾਦ, 2 ਮਈ
ਦਿੱਲੀ ਦੇ ਨਾਲ ਲੱਗਦੇ ਹਰਿਆਣਾ ਦੇ ਐਨਸੀਆਰ ਵਿੱਚ ਪੈਂਦੇ 6 ਜ਼ਿਲ੍ਹਿਆਂ ਵਿੱਚ ਸੋਮਵਾਰ ਤੋਂ ਲੌਕਡਾਊਨ ਲਾਗੂ ਕੀਤਾ ਗਿਆ ਹੈ। ਇਸ ਦੌਰਾਨ ਕਈ ਪਾਬੰਦੀਆਂ ਲਾਈਆਂ ਗਈਆਂ ਹਨ। ਜ਼ਰੂਰੀ ਸਮਾਨ ਦੀਆਂ ਦੁਕਾਨਾਂ ਛੱਡ ਕੇ ਬਾਕੀ ਦੁਕਾਨਾਂ ਤੇ ਅਦਾਰੇ ਬੰਦ ਰਹਿਣਗੇ। ਵਿੱਤੀ ਸੰਸਥਾਵਾਂ ਦਾ ਸਮਾਂ ਵੀ ਘਟਾਇਆ ਗਿਆ ਹੈ। ਦਿੱਲੀ ਨਾਲ ਲੱਗਦੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਪੂਰੀ ਤਰ੍ਹਾਂ ਲੌਕਡਾਊਨ ਹੈ। ਇਹ ਐਲਾਨ ਹਰਿਆਣਾ ਸਰਕਾਰ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕੀਤਾ ਹੈ ਜਿਸ ਦੀ ਸਖਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ। ਇਸ ਨਾਲ ਦਿੱਲੀ ਨਾਲ ਲੱਗਦੇ ਕਈ ਜ਼ਿਲ੍ਹੇ ਪੂਰੀ ਤਰ੍ਹਾਂ ਬੰਦ ਹੋ ਜਾਣਗੇ। ਰੇਵਾੜੀ, ਫਰੀਦਾਬਾਦ, ਗੁਰੂਗ੍ਰਾਮ, ਸੋਨੀਪਤ, ਮਹਿੰਦਰਗੜ੍ਹ, ਪਲਵਲ ਜ਼ਿਲ੍ਹਿਆਂ ਵਿੱਚ 10 ਮਈ ਤੱਕ ਲੌਕਡਾਊਨ ਹੈ।