ਆਤਿਸ਼ ਗੁਪਤਾ
ਚੰਡੀਗੜ੍ਹ, 1 ਸਤੰਬਰ
ਮੰਡੀ ਕਾਲਾਂਵਾਲੀ ਦੇ ਹਲਵਾਈ ਧਰਮਪਾਲ ਲਈ ਭਾਵੇਂ ਇਸ ਵਾਰ ਕਰੋਨਾ ਮਹਾਮਾਰੀ ਕਾਰਨ ਰੱਖੜੀ ਦਾ ਤਿਉਹਾਰ ਫਿੱਕਾ ਰਿਹਾ ਪਰ ਪੰਜਾਬ ਸਰਕਾਰ ਦੇ ਰਾਖੀ ਬੰਪਰ-2020 ਦਾ ਡੇਢ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤ ਕੇ ਉਸ ਦੇ ਵਾਰੇ-ਨਿਆਰੇ ਹੋ ਗਏ। ਧਰਮਪਾਲ ਨੇ ਦੱਸਿਆ ਕਿ ਉਹ ਪਿਛਲੇ 13 ਸਾਲਾਂ ਤੋਂ ਪੰਜਾਬ ਸਰਾਰ ਦੀਆਂ ਬੰਪਰ ਟਿਕਟਾਂ ਖਰੀਦ ਰਿਹਾ ਹੈ ਪਰ ਉਸ ਨੂੰ ਇਨਾਮ ਪਹਿਲੀ ਵਾਰ ਨਿਕਲਿਆ ਹੈ। ਪਹਿਲਾਂ ਵੀ ਦੋ ਵਾਰ ਕਾਲਾਂਵਾਲੀ ਵਿੱਚ ਰਹਿਣ ਵਾਲੇ ਲੋਕਾਂ ਦੇ ਬੰਪਰ ਨਿਕਲ ਚੁੱਕਾ ਹੈ।