ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 11 ਸਤੰਬਰ
ਲਾਡਵਾ ਦੇ ਵਿਧਾਇਕ ਮੇਵਾ ਸਿੰਘ ਦੀ ਅਗਵਾਈ ਹੇਠ ਪੰਚਾਇਤ ਸਮਿਤੀ ਬਾਬੈਨ ਦੇ ਵਾਈਸ ਚੇਅਰਮੈਨ ਅਮਨ ਸ਼ਰਮਾ, ਭਾਜਪਾ ਦੇ ਨਰੇਸ਼ ਸ਼ਰਮਾ, ‘ਆਪ’ ਦੇ ਕਰਨਲ ਬਾਲਮੀਕੀ ਰਾਮਪੁਰਾ, ਗੌਰਵ ਪੰਚਾਲ, ਸਣੇ ਕਈ ਹੋਰ ਇਨੈਲੋ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋ ਗਏ। ਮੇਵਾ ਸਿੰਘ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿਚ ਉਨਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਸਭ ਤੋਂ ਵੱਧ ਬੇਰੁਜ਼ਗਾਰੀ ਦਰ ਹਰਿਆਣਾ ਵਿੱਚ ਹੈ। ਉਨ੍ਹਾਂ ਕਿਹਾ ਕਿ ਅੱਜ ਹਰਿਆਣਾ ਨਸ਼ਿਆਂ ਦਾ ਅੱਡਾ ਬਣ ਚੁੱਕਿਆ ਹੈ। ਪੁਲੀਸ ਦੀ ਨਾਕਾਮੀ ਕਰਕੇ ਨਸ਼ੇ ਘਰ-ਘਰ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣਦਿਆਂ ਹੀ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੇ ਸਰਕਾਰੀ ਪੋਰਟਲ ਤੇ ਆਈ ਡੀਜ ਨੂੰ ਬੰਦ ਕਰ ਦਿੱਤਾ ਜਾਏਗਾ।