ਚੰਡੀਗੜ੍ਹ, 22 ਜੂਨ
ਕਰੋਨਾਵਾਇਰਸ ਦੇ ਵੱਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਸਰਕਾਰੀ ਤੇ ਪ੍ਰਾਈਵੇਟ ਮੈਡੀਕਲ ਕਾਲਜਾਂ ਤੇ ਐੱਮਬੀਬੀਐੱਸ ਦੇ ਆਖਰੀ ਵਰ੍ਹੇ ਦੇ ਵਿਦਿਆਰਥੀਆਂ ਨੂੰ ਕੋਵਿਡ ਖ਼ਿਲਾਫ਼ ਤਾਇਨਾਤ ਕਰਨ ਦਾ ਫ਼ੈਸਲਾ ਕੀਤਾ ਹੈ। ਸਿਹਤ ਵਿਭਾਗ ਅਨੁਸਾਰ ਲੰਘੇ ਚੌਵੀ ਘੰਟਿਆਂ ਅੰਦਰ ਸੂਬੇ ’ਚ 11 ਹੋਰ ਮੌਤਾਂ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 160 ਹੋ ਗਈ ਹੈ ਜਦਕਿ 412 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 10,635 ਤੱਕ ਪਹੁੰਚ ਗਈ ਹੈ। ਸੂਬੇ ਦੇ ਮੈਡੀਕਲ ਸਿੱਖਿਆ ਤੇ ਖੋਜ ਦੇ ਡਾਇਰੈਕਟਰ ਜਨਰਲ ਨੇ ਕਿਹਾ ਕਿ ਹਰਿਆਣਾ ਦੇ 11 ਸਰਕਾਰੀ ਤੇ ਪ੍ਰਾਈਵੇਟ ਮੈਡੀਕਲ ਕਾਲਜਾਂ ’ਚ ਐੱਮਬੀਬੀਐੱਸ ਦੇ ਆਖਰੀ ਵਰ੍ਹੇ ਦੀ ਪੜ੍ਹਾਈ ਕਰ ਰਹੇ 1106 ਵਿਦਿਆਰਥੀਆਂ ਨੂੰ ਕੋਵਿਡ ਡਿਊਟੀਆਂ ਸੌਂਪੀਆਂ ਜਾਣਗੀਆਂ।
-ਪੀਟੀਆਈ