ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਵਿਧਾਇਕ ਅਸੀਮ ਗੋਇਲ ਨੇ ਅੱਜ ਸਿਵਲ ਹਸਪਤਾਲ ਅੰਬਾਲਾ ਸ਼ਹਿਰ ਵਿਚ ਕੋਵੈਕਸੀਨ ਦਾ ਟੀਕਾ ਲਗਵਾਇਆ। ਉਨ੍ਹਾਂ ਕਿਹਾ ਕਿ ਸਭ ਨੂੰ ਵੈਕਸੀਨ ਦਾ ਟੀਕਾ ਲਗਵਾ ਲੈਣਾ ਚਾਹੀਦਾ ਹੈ ਕਿਉਂਕਿ ਖੁਦ ਤੋਂ ਇਲਾਵਾ ਸਮਾਜ ਅਤੇ ਦੇਸ਼ ਨੂੰ ਸੁਰੱਖਿਅਤ ਰੱਖਣ ਲਈ ਟੀਕਾਕਰਨ ਜ਼ਰੂਰੀ ਹੈ। ਇਸ ਮੌਕੇ ਸਿਵਲ ਸਰਜਨ ਡਾ. ਕੁਲਦੀਪ ਸਿੰਘ, ਪੀਐੱਮਓ ਡਾ. ਗਰੋਵਰ ਤੇ ਡਾ. ਸੁਖਪ੍ਰੀਤ ਮੌਜੂਦ ਸਨ।