ਨੂਹ: ਇੱਥੇ ਲੰਘੀ ਰਾਤ ਵਾਪਰੀ ਪਥਰਾਅ ਦੀ ਘਟਨਾ ਦੇ ਸਬੰਧ ਵਿੱਚ ਪੁਲੀਸ ਨੇ ਅੱਜ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਘਟਨਾ ਵਿੱਚ ਤਿੰਨ ਮਹਿਲਾਵਾਂ ਜ਼ਖ਼ਮੀ ਹੋ ਗਈਆਂ ਸਨ ਜੋ ਉਸ ਸਮੇਂ ਕੂੰਆਂ ਪੂਜਨ ਸਮਾਗਮ ਲਈ ਜਾ ਰਹੀਆਂ ਸਨ। ਪੁਲੀਸ ਨੇ ਦੱਸਿਆ ਕਿ ਤਿੰਨ ਨਾਬਾਲਗਾਂ ਤੋਂ ਉਨ੍ਹਾਂ ਦੇ ਮਾਪਿਆਂ ਸਾਹਮਣੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਜੋ ਘਟਨਾ ਸਮੇਂ ਮੌਕੇ ’ਤੇ ਹਾਜ਼ਰ ਸਨ। ਪੁਲੀਸ ਨੇ ਦੱਸਿਆ ਕਿ ਲੰਘੀ ਰਾਤ ਨੂਹ ਦੀ ਇੱਕ ਮਸਜਿਦ ਤੋਂ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਕਥਿਤ ਤੌਰ ’ਤੇ ਕੀਤੇ ਗਏ ਪਥਰਾਅ ਵਿੱਚ ਘੱਟੋ-ਘੱਟ ਤਿੰਨ ਮਹਿਲਾਵਾਂ ਜ਼ਖ਼ਮੀ ਹੋ ਗਈਆਂ। ਉਨ੍ਹਾਂ ਕਿਹਾ ਕਿ ਨੂਹ ਦੇ ਵਾਰਡ ਨੰਬਰ 11 ਦੇ ਵਸਨੀਕ ਰਾਮੋਤਰ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਗਿਆ ਹੈ। -ਪੀਟੀਆਈ