ਪੱਤਰ ਪ੍ਰੇਰਕ
ਪੰਚਕੂਲਾ, 21 ਸਤੰਬਰ
ਹਰਿਆਣਾ ਪੁਲੀਸ ਦਿੱਲੀ ਨਾਲ ਲੱਗਦੇ ਕੌਮੀ ਰਾਜਧਾਨੀ ਖੇਤਰ (ਐੱਨਸੀਆਰ) ਵਿੱਚ ਪੈਂਦੇ ਸੂਬੇ ਦੇ 14 ਜ਼ਿਲ੍ਹਿਆਂ ਵਿੱਚ ਪੁਰਾਣੇ ਵਾਹਨਾਂ ’ਤੇ ਲਗਾਈ ਪਾਬੰਦੀ ਬਾਰੇ ਜਾਗਰੂਕਤਾ ਮੁਹਿੰਮ ਚਲਾਏਗੀ। ਦਿੱਲੀ ਅਤੇ ਐੱਨਸੀਆਰ ਖੇਤਰ ਵਿੱਚ 10 ਸਾਲ ਪੁਰਾਣੇ ਡੀਜ਼ਲ ਅਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਚਲਣ ’ਤੇ ਪਾਬੰਦੀ ਲਗਾਈ ਗਈ ਹੈ। ਹਰਿਆਣਾ ਪੁਲੀਸ ਲੋਕਾਂ ਨੂੰ ਸੜਕਾਂ ’ਤੇ ਪੁਰਾਣੇ ਵਾਹਨ ਨਾ ਚਲਾਉਣ ਲਈ ਜਾਗਰੂਕ ਕਰੇਗੀ।