ਪੱਤਰ ਪ੍ਰੇਰਕ
ਰਤੀਆ, 23 ਅਕਤੂਬਰ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਨ ਲਈ ਨਗਰ ਨਿਗਮ ਅਤੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰਾਂ ਵਿੱਚ ਸੰਕਲਪ ਕੈਂਪ ਲਗਾਏ ਜਾ ਰਹੇ ਹਨ। ਨਿਵਾਰਨ ਕੈਂਪ ਦੌਰਾਨ ਨਗਰ ਨਿਗਮ ਦਫ਼ਤਰ ਵਿੱਚ 4 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 2 ਦਾ ਮੌਕੇ ’ਤੇ ਹੀ ਨਿਪਟਾਰਾ ਕਰ ਦਿੱਤਾ ਗਿਆ। ਅੱਜ ਦੂਜੇ ਦਿਨ ਵੀ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿੱਚ ਕੋਈ ਸ਼ਿਕਾਇਤ ਨਹੀਂ ਆਈ। ਨਗਰ ਕੌਂਸਲ ਦੇ ਸਕੱਤਰ ਸੰਦੀਪ ਭੁੱਕਲ ਅਤੇ ਬੀਡੀਪੀਓ ਹਨੀਸ਼ ਕੁਮਾਰ ਨੇ ਕਿਹਾ ਕਿ ਪ੍ਰਸ਼ਾਸਨ ਦੀ ਕੋਸ਼ਿਸ਼ ਹੈ ਕਿ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾਵੇਗਾ ਅਤੇ ਬਿਨੈਕਾਰਾਂ ਦੀ ਤਸੱਲੀ ਦਾ ਪ੍ਰਗਟਾਵਾ ਕੀਤਾ ਜਾਵੇਗਾ। ਕੈਂਪ ਵਿੱਚ ਪ੍ਰਾਪਰਟੀ ਆਈਡੀ, ਪਰਿਵਾਰਕ ਪਛਾਣ ਕਾਰਡ, ਰਾਸ਼ਨ ਕਾਰਡ, ਸੜਕਾਂ ਅਤੇ ਵੱਖ-ਵੱਖ ਸਮਾਜਿਕ ਸੁਰੱਖਿਆ ਪੈਨਸ਼ਨਾਂ ਆਦਿ ਸਬੰਧੀ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾਵੇਗਾ।
ਹਰ ਰੋਜ਼ ਸਵੇਰੇ 9 ਤੋਂ 11 ਵਜੇ ਤੱਕ ਲੱਗਣ ਵਾਲੇ ਕੈਂਪਾਂ ਵਿੱਚ ਸਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਾਰੇ ਸ਼ਿਕਾਇਤਕਰਤਾਵਾਂ ਖਾਸ ਕਰਕੇ ਬਜ਼ੁਰਗਾਂ, ਅਪਾਹਜ ਵਿਅਕਤੀਆਂ ਅਤੇ ਔਰਤਾਂ ਦਾ ਸਨਮਾਨ ਕਰਦੇ ਹੋਏ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸ਼ਾਂਤੀਪੂਰਵਕ ਸੁਣਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ। ਇਸ ਮੌਕੇ ਨਪਾ ਐੱਮਈ ਸੁਨੀਲ ਲਾਂਬਾ, ਜੇਈ ਹਵਾ ਸਿੰਘ, ਗ੍ਰਾਮ ਸਕੱਤਰ ਦੇਵੀ ਲਾਲ, ਜੋਰਦੀਪ, ਰਣਧੀਰ, ਮੁਕੇਸ਼ ਕੁਮਾਰ, ਰਵਿੰਦਰ ਕੁਮਾਰ, ਅਸ਼ੋਕ, ਬਲਜੀਤ ਸਿੰਘ, ਸੁਨੀਲ ਕਲਰਕ, ਸੁਨੇਨਾ, ਲੱਕੀ ਹਾਜ਼ਰ ਸਨ।