ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 15 ਨਵੰਬਰ
ਇੱਥੇ ਸਤਲੁਜ ਸੀਨੀਅਰ ਸੈਕੰਡਰੀ ਸਕੂਲ ਵਿਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਤੇ ਬਾਲ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਪ੍ਰੋਗਰਾਮ ਦਾ ਸ਼ੁਭ ਆਰੰਭ ਸਕੂਲ ਦੇ ਪ੍ਰਿੰਸੀਪਲ ਡਾ. ਆਰਐੱਸ ਘੁੰਮਣ ਨੇ ਦੀਪ ਜਲਾ ਕੇ ਕੀਤਾ। ਉਨ੍ਹਾਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਮੁੱਖ ਮਹਿਮਾਨ ਰੋਟੈਰੀਅਨ ਆਰਕੇ ਗਰਗ ਨੇ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਸਾਂਝੀਵਾਲਤਾ ਦੇ ਉਪਦੇਸ਼ ਤੋਂ ਜਾਣੂ ਕਰਾਇਆ ਤੇ ਉਨ੍ਹਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਆ। ਉਨ੍ਹਾਂ ਵਿਦਿਆਰਥੀਆਂ ਨੂੰ ਬਾਲ ਦਿਵਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਬੱਚਿਆਂ ਨਾਲ ਬਹੁਤ ਪਿਆਰ ਕਰਦੇ ਸਨ ਤੇ ਬੱਚੇ ਵੀ ਉਨ੍ਹਾਂ ਨੂੰ ਪਿਆਰ ਨਾਲ ਚਾਚਾ ਨਹਿਰੂ ਪੁਕਾਰਦੇ ਸਨ। ਇਸ ਮੌਕੇ ਨਰਸਰੀ ਤੋਂ ਲੈ ਕੇ ਅੱਠਵੀਂ ਜਮਾਤ ਤਕ ਦੇ ਬੱਚਿਆਂ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਗੇਂਦ ਦੌੜ, ਬੈਗ ਦੌੜ ਅਤੇ ਨਿੰਬੂ ਦੌੜ ਕਰਵਾਈ ਗਈ।
ਇਸ ਤੋਂ ਇਲਾਵਾ 100, 200 ਮੀਟਰ ਦੀ ਦੌੜ, ਰੱਸਾਕਸ਼ੀ ਵੀ ਕਰਾਈ ਗਈ। ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਮੰਚ ਦਾ ਸੰਚਾਲਨ ਅਰਸ਼ਦੀਪ ਕੌਰ ਤੇ ਅਧਿਆਪਕਾ ਦੀਪਕਾ ਨੇ ਕੀਤਾ। ਇਸ ਮੌਕੇ ਬੱਚਿਆਂ ਵੱਲੋਂ ਸੰਸਕ੍ਰਿਤਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਸਕੂਲ ਕੋਆਰਡੀਨੇਟਰ ਮਨਿੰਦਰ ਸਿੰਘ ਘੁੰਮਣ, ਸਕੂਲ ਪ੍ਰਬੰਧਕ ਮਨੋਜ ਭਸੀਨ, ਮੀਤ ਪ੍ਰਿੰਸੀਪਲ ਸਤਬੀਰ ਸਿੰਘ, ਕਾਲਜ ਕੋਆਰਡੀਨੇਟਰ ਮੁਕੇਸ਼ ਦੂਆ, ਕੋਨਿਕਾ ਬਾਲੀ, ਊਸ਼ਾ ਗਾਬਾ, ਮਹਿੰਦਰ ਕੁਮਾਰ, ਬਲਜੀਤ ਸਿੰਘ, ਮੰਦੀਪ ,ਅੰਜਨਾ ਵਿਪਨ ਗੁਪਤਾ ਮੌਜੂਦ ਸੀ।