ਯਮੁਨਾਨਗਰ: ਪਟਾਕਿਆਂ ’ਤੇ ਪਾਬੰਦੀ ਲਗਾਉਣ ਦੇ ਹੁਕਮਾਂ ਨੂੰ ਤੁਗ਼ਲਕੀ ਫਰਮਾਨ ਕਰਾਰ ਦਿੰਦਿਆਂ ਵਿਸ਼ਵ ਹਿੰਦੂ ਪਰਿਸ਼ਦ ਅਤੇ ਬਜਰੰਗ ਦਲ ਨੇ ਇਸ ਖ਼ਿਲਾਫ਼ ਮਿੱਨੀ ਸਕੱਤਰੇਤ ਸਾਹਮਣੇ ਪ੍ਰਦਰਸ਼ਨ ਕੀਤਾ ਅਤੇ ਹਰਿਆਣਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਪੁਤਲਾ ਫੂਕਿਆ। ਪ੍ਰਦਰਸ਼ਨ ਦੀ ਅਗਵਾਈ ਸੂਬਾ ਪ੍ਰਧਾਨ ਗਗਨ ਨੇ ਕੀਤੀ। ਆਗੂਆਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਹੁਕਮ ਹਿੰਦੂਆਂ ਦੇ ਧਾਰਮਿਕ ਸਮਾਗਮਾਂ ’ਤੇ ਹੀ ਲਾਗੂ ਕਿਉਂ ਹੁੰਦੇ ਹਨ। ਉਨ੍ਹਾਂ ਕਿਹਾ ਕਿ ਵਿਆਹ-ਸ਼ਾਦੀਆਂ ਅਤੇ ਹੋਰ ਸਮਾਗਮਾਂ ਮੌਕੇ ਬੇਤਹਾਸ਼ਾ ਆਤਿਸ਼ਬਾਜ਼ੀ ਕਾਰਨ ਫੈਲਦਾ ਪ੍ਰਦੂਸ਼ਣ ਨਜ਼ਰ ਆਉਂਦਾ, ਪਰ ਹਿੰਦੂਆਂ ਦੇ ਤਿਓਹਾਰ ਮੌਕੇ ਪਟਾਕਿਆਂ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। -ਪੱਤਰ ਪ੍ਰੇਰਕ