ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 31 ਦਸੰਬਰ
ਡਿਪਟੀ ਕਮਿਸ਼ਨਰ ਮੁਕੁਲ ਕੁਮਾਰ ਨੇ ਗੁਰਦੇਵ ਕਲੋਨੀ ਸ਼ਾਹਬਾਦ ਵਿੱਚ ਇਕ ਥਾਂ ਤੇ ਕਰੋਨਾ ਪਾਜ਼ੇਟਿਵ ਕੇਸ ਮਿਲਣ ’ਤੇ ਕੰਟੇਨਮੈਂਟ ਜ਼ੋਨ ਬਨਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਖੇਤਰ ਵਿਚ ਕੰਟੇਨਮੈਂਟ ਤੇ ਬਫਰ ਜੋਨ ਬਣਾ ਕੇ ਨੋਡਲ ਅਧਿਕਾਰੀ ਨਿਯੁਕਤ ਕਰ ਹੈਲਪਲਾਈਨ ਨੰਬਰ ਵੀ ਜਾਰੀ ਕਰ ਦਿੱਤੇ ਗਏ ਹਨ। ਜਾਰੀ ਆਦੇਸ਼ਾਂ ਵਿਚ ਉਨ੍ਹਾਂ ਕਿਹਾ ਹੈ ਕਿ ਜ਼ਿਲ੍ਹੇ ਦੀ ਗੁਰਦੇਵ ਕਲੋਨੀ ਸ਼ਾਹਬਾਦ ਵਿਚ ਇੱਕ ਜਗ੍ਹਾ ’ਤੇ ਕਰੋਨਾ ਸੈਂਪਲ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ’ਤੇ ਕਾਰਵਾਈ ਕਰਦਿਆਂ ਪ੍ਰਸ਼ਾਸਨ ਨੇ ਸਬੰਧਿਤ ਖੇਤਰ ਨੂੰ ਕੰਟੇਨਮੈਂਟ ਤੇ ਬਫਰ ਜ਼ੋਨ ਵਿਚ ਸ਼ਾਮਲ ਕਰਦੇ ਹੋਏ ਸੈਨੀਟਾਈਜ਼ ਕਰਨ ਦੇ ਹੁਕਮ ਦਿੱਤੇ ਹਨ।