ਸਿਰਸਾ: ਨਗਰਪਾਲਿਕਾ ਦੀਆਂ ਚੋਣਾਂ ਨੂੰ ਸ਼ਾਂਤੀਪੂਰਨ ਕਰਵਾਉਣ ਦੇ ਉਦੇਸ਼ ਨਾਲ ਅਸਲਾ ਧਾਰਕਾਂ ਨੂੰ ਅਸਲਾ 4 ਜੂਨ ਤੱਕ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ। ਪੁਲੀਸ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਨਗਰ ਪਾਲਿਕਾ ਦੀਆਂ ਆਗਾਮੀ 19 ਜੂਨ ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਅਸਲਾ ਧਰਕਾਂ ਨੂੰ ਆਪਣਾ ਅਸਲਾ ਥਾਣਿਆਂ ਜਾਂ ਲਾਈਸੰਸ ਸੁਦਾ ਦੁਕਾਨਾਂ ’ਤੇ ਜਮ੍ਹਾ ਕਰਵਾਉਣ। ਉਨ੍ਹਾਂ ਨੇ ਕਿਹਾ ਕਿ ਅਸਲਾ ਜਮ੍ਹਾਂ ਨਾ ਕਰਵਾਉਣ ਵਾਲੇ ਵਿਅਕਤੀ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। -ਨਿੱਜੀ ਪੱਤਰ ਪ੍ਰੇਰਕ