ਪੱਤਰ ਪ੍ਰੇਰਕ
ਪਿਹੋਵਾ, 24 ਫਰਵਰੀ
ਬਲਾਕ ਪਿਹੋਵਾ ਵਿੱਚ ਜ਼ਿਲ੍ਹਾ ਪੱਧਰੀ ਖੇਤੀ ਮੇਲਾ ਲਗਾਇਆ ਗਿਆ| ਖੇਤੀਬਾੜੀ ਮੇਲੇ ਵਿੱਚ ਜ਼ਿਲ੍ਹੇ ਦੇ ਸਮੂਹ ਕਿਸਾਨ ਵੱਡੀਗਿਣਤੀ ਵਿੱਚ ਹਾਜ਼ਰ ਸਨ। ਇਸ ਮੌਕੇ ਐਸ.ਡੀ.ਐਮ ਸੋਨੂੰ ਰਾਮ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕਿਸਾਨਾਂ ਨੂੰ ਸਰਕਾਰੀ ਸਕੀਮਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਕਿਸਾਨ ਬਿਨਾਂ ਕਿਸੇ ਝਿਜਕ ਦੇ ਖੇਤੀ ਦੀਆਂ ਨਵੀਆਂ ਤਕਨੀਕਾਂ ਦੀ ਵਰਤੋਂ ਕਰ ਸਕਦੇ ਹਨ। ਇਸ ਕੰਮ ਵਿੱਚ ਪ੍ਰਸ਼ਾਸਨ ਵੱਲੋਂ ਉਨ੍ਹਾਂ ਦਾ ਸਹਿਯੋਗ ਕੀਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਨਵੀਂ ਖੇਤੀ ਪ੍ਰਣਾਲੀ ਅਪਣਾ ਕੇ ਖੇਤੀ ਨੂੰ ਅੱਗੇ ਵਧਾਉਣ ਦਾ ਸੱਦਾ ਦਿੱਤਾ। ਨਵੀਂ ਖੇਤੀ ਪ੍ਰਣਾਲੀ ਨੂੰ ਅਪਣਾਉਣ ਨਾਲ ਨਾ ਸਿਰਫ਼ ਖੇਤੀਬਾੜੀ ਦੇ ਕੰਮ ਵਿੱਚ ਸੁਧਾਰ ਹੋ ਸਕਦਾ ਹੈ ਸਗੋਂ ਇਹ ਪਾਣੀ ਦੀ ਵੱਡੀ ਮਾਤਰਾ ਨੂੰ ਬਚਾਉਣ ਵਿੱਚ ਵੀ ਮਦਦ ਕਰੇਗਾ। ਮੇਲੇ ਵਿੱਚ ਬਲਾਕ ਖੇਤੀਬਾੜੀ ਅਫ਼ਸਰ ਡਾ. ਪ੍ਰਦੀਪ ਕੁਮਾਰ, ਡਾ. ਸੁਰਿੰਦਰ ਕੁਮਾਰ, ਡਾ. ਵਿਕੇਸ਼ ਤੰਵਰ, ਸਾਬਕਾ ਖੇਤੀ ਮਾਹਿਰ ਡਾ. ਜੈ ਨਰਾਇਣ ਭਾਟੀਆ ਨੇ ਖੇਤੀ ਮਸ਼ੀਨਰੀ ਦੀ ਵਿਭਿੰਨਤਾ ਅਤੇ ਵਰਤੋਂ ਬਾਰੇ ਕਿਸਾਨਾਂ ਨਾਲ ਗੱਲਬਾਤ ਕੀਤੀ।