ਪੀਪੀ ਵਰਮਾ
ਪੰਚਕੂਲਾ, 4 ਮਈ
ਹਰਿਆਣਾ ਦੇ ਸਿਹਤ ਅਤੇ ਗ੍ਰਹਿ ਵਿਭਾਗ ਦੇ ਮੰਤਰੀ ਅਨਿਲ ਵਿਜ ਨੇ ਕਿਹਾ ਹੈ ਕਿ ਹਰਿਆਣਾ ਵਿੱਚ ਹੁਣ ਕਰੋਨਾ ਸਬੰਧੀ ਨਵੇਂ ਨਿਯਮ ਬਣਾਏ ਗਏ ਹਨ, ਜਿਨ੍ਹਾਂ ਵਿੱਚੋਂ ਇੱਕ ਨਿਯਮ ਇਹ ਹੈ ਕਿ 50 ਤੋਂ ਵੱਧ ਬੈੱਡਾਂ ਵਾਲੇ ਹਸਪਤਾਲਾਂ ਨੂੰ ਆਕਸੀਜਨ ਪਲਾਂਟ ਲਗਾਉਣਾ ਜ਼ਰੂਰੀ ਹੋਵੇਗਾ। ਉਸ ਪਲਾਂਟ ਦੀ ਰੋਜ਼ਾਨਾ ਜਾਂਚ ਹੋਵੇਗੀ। ਹਸਪਤਾਲਾਂ ਨੂੰ ਆਕਸੀਜਨ ਪਲਾਂਟ ਲਗਾਉਣ ਲਈ 6 ਮਹੀਨੇ ਦਾ ਸਮਾਂ ਦਿੱਤਾ ਗਿਆ ਹੈ। ਨਵਾਂ ਹਸਪਤਾਲ ਸ਼ੁਰੂ ਕਰਨ ਤੋਂ ਪਹਿਲਾਂ ਸਰਕਾਰੀ ਇਜਾਜ਼ਤ ਤਾਂ ਹੀ ਮਿਲੇਗੀ ਜੇ ਉਹ ਹਸਪਤਾਲ ਵਿੱਚ ਸਭ ਤੋਂ ਪਹਿਲਾਂ ਆਕਸੀਜਨ ਪਲਾਂਟ ਤਿਆਰ ਹੋਵੇਗਾ। ਇਸ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ।