ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 23 ਅਗਸਤ
ਇਥੇ ਰੋਟਰੀ ਕੱਲਬ ਨੇ ਅੱਜ ਬਿਜਲੀ ਘਰ ਅਤੇ ਪਿੰਡ ਜਾਲਖੇੜੀ ਵਿੱਚ ਇਕੋ ਹੀ ਦਿਨ 12 ਸੌ ਬੂਟੇ ਲਾ ਕੇ ਇਤਿਹਾਸ ਸਿਰਜਿਆ ਹੈ। ਬੂਟੇ ਲਾਉਣ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਕਲੱਬ ਦੇ ਪ੍ਰਧਾਨ ਆਰ ਡੀ ਗੁਪਤਾ ਨੇ ਕਿਹਾ ਕਿ ਵਾਤਾਵਰਨ ਨੂੰ ਸਾਫ਼ ਰਖੱਣ ਲਈ ਜ਼ਿਆਦਾ ਤੋਂ ਜ਼ਿਆਦਾ ਬੂਟੇ ਲਾਉਣ ਦੀ ਲੋੜ ਹੈ ਤੇ ਉਨ੍ਹਾਂ ਦੀ ਰੁੱਖ ਬਣਨ ਤਕ ਸੇਵਾ ਸੰਭਾਲ ਕਰਨਾ ਵੀ ਉਸ ਤੋਂ ਵੀ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਕਰਨ ਵਿਚ ਰੁੱਖਾਂ ਦਾ ਮਹੱਤਵਪੂਰਨ ਯੋਗਦਾਨ ਹੈ ਤੇ ਰੁੱਖਾਂ ਬਿਨਾਂ ਧਰਤੀ ’ਤੇ ਜੀਵਨ ਸੰਭਵ ਨਹੀਂ ਹੈ। ਇਸ ਦੌਰਾਨ ਡਾ. ਘੁੰਮਣ ਨੇ ਕਿਹਾ ਕਿ ਰੋਟਰੀ ਕਲੱਬ ਨੇ ਇਕੋ ਦਿਨ ਵਿੱਚ 1200 ਬੂਟੇ ਲਾ ਕੇ ਇਤਿਹਾਸ ਸਿਰਜਿਆ ਹੈ। ਕਲੱਬ ਵੱਲੋਂ ਬਿਜਲੀ ਘਰ ਦੇ ਜੇ ਈ, ਕਰਮਚਾਰੀਆਂ ਤੇ ਪਿੰਡ ਦੇ ਸਾਬਕਾ ਸਰਪੰਚ ਚੇਤਨ ਦਾਸ ਦਾ ਸਹਿਯੋਗ ਲਈ ਧੰਨਵਾਦ ਕੀਤਾ ਗਿਆ।