ਯਮੁਨਾਨਗਰ (ਪੱਤਰ ਪ੍ਰੇਰਕ):
ਹਰਿਆਣਾ ਪ੍ਰਦੇਸ਼ ਵਪਾਰ ਮੰਡਲ ਦੇ ਸੂਬਾਈ ਪ੍ਰਧਾਨ ਅਤੇ ਹਰਿਆਣਾ ਕਨਫੈਡ ਦੇ ਸਾਬਕਾ ਚੇਅਰਮੈਨ ਬਜਰੰਗ ਗਰਗ ਨੇ ਯਮੁਨਾਨਗਰ ਵਿੱਚ ਇੰਸਪੈਕਟਰ ਦੀ ਮਾਂ ਦੀ ਹੱਤਿਆ ਕਰਕੇ ਕਰੀਬ 75 ਲੱਖ ਰੁਪਏ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਲੁੱਟਣ ਅਤੇ ਰਿਵਾੜੀ ਜ਼ਿਲੇ ਵਿੱਚ ਸਰਾਫਾ ਵਪਾਰੀ ਨੂੰ ਗੋਲੀ ਮਾਰ ਕੇ ਨਗਦੀ ਅਤੇ ਗਹਿਣੇ ਲੁੱਟਣ ’ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਪੁਲੀਸ ਪ੍ਰਸ਼ਾਸਨ ਤੋਂ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਜਦੋਂ ਪੁਲੀਸ ਅਧਿਕਾਰੀਆਂ ਦੇ ਪਰਿਵਾਰ ਹੀ ਸੁਰੱਖਿਅਤ ਨਹੀਂ ਹਨ ਤਾਂ ਸਰਕਾਰ ਆਮ ਜਨਤਾ ਦੀ ਸੁਰੱਖਿਆ ਕਿਵੇਂ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕਰੇ ਅਤੇ ਹਰਿਆਣਾ ਵਿੱਚ ਵਪਾਰੀਆਂ ਅਤੇ ਆਮ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਸਖ਼ਤ ਕਦਮ ਚੁੱਕੇ।