ਪੱਤਰ ਪ੍ਰੇਰਕ
ਰਤੀਆ, 28 ਜੂਨ
ਕਰੀਬ ਸਵਾ ਮਹੀਨਾ ਪਹਿਲਾਂ ਸ਼ਹਿਰੀ ਥਾਣਾ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਰਾਜਿੰਦਰ ਕੁਮਾਰ ਖ਼ਿਲਾਫ਼ ਐਸਟੀ ਐਸਸੀ ਐਕਟ ਤਹਿਤ ਦਰਜ ਕੀਤੇ ਮਾਮਲੇ ਤੋਂ ਬਾਅਦ ਡੀਐਸਪੀ ਵੱਲੋਂ ਜਾਂਚ ਪੂਰੀ ਕਰਨ ਮਗਰੋਂ ਪ੍ਰਿੰਸੀਪਲ ਰਾਜਿੰਦਰ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਜੇਲ੍ਹ ਭੇਜ ਦਿੱਤਾ ਗਿਆ ਹੈ। ਸ਼ਹਿਰੀ ਥਾਣਾ ਪੁਲੀਸ ਨੇ ਸਕੂਲ ਪ੍ਰਬੰਧ ਕਮੇਟੀ ਦੇ ਮੈਂਬਰ ਦੀ ਸ਼ਿਕਾਇਤ ’ਤੇ ਪ੍ਰਿੰਸੀਪਲ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਧੀ 2019 ਤੋਂ ਇਸ ਸਕੂਲ ਦੀ ਵਿਦਿਆਰਥਣ ਹੈ ਅਤੇ ਉਹ ਹੁਣ 12ਵੀਂ ਕਲਾਸ ਦੀ ਵਿਦਿਆਰਥਣ ਹੈ। ਉਸ ਦੇ ਵਜ਼ੀਫ਼ੇ ਸਬੰਧੀ ਫਾਈਲ ’ਤੇ ਪ੍ਰਿੰਸੀਪਲ ਦੇ ਦਸਤਖ਼ਤ ਜ਼ਰੂਰੀ ਹਨ। ਪ੍ਰਿੰਸੀਪਲ ਨੇ ਮਨਾ ਕਰਦਿਆਂ ਜਾਤੀ ਸੂਚਕ ਸ਼ਬਦਾਂ ਦਾ ਪ੍ਰਯੋਗ ਕੀਤਾ।